ਲੋਕਾਂ ਦੇ ਹਿਤ ਅਤੇ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ ਡਿਪਟੀ ਸਪੀਕਰ
ਗੜ੍ਹਸ਼ੰਕਰ:- ਜਿਲ੍ਹਾਂ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਲਕਾ ਵਿਧਾਇਕ ਅਤੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਅੱਜ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਮੀਟਿਗਾਂ ਕੀਤੀਆਂ ਗਈ ਆਂ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਚੋਣ ਮੁਹਿੰਮ ਦੀ ਤਾਜ਼ਾ ਤਰੱਕੀ, ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ।
ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਰ ਪੱਧਰ ’ਤੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਸਭ ਤੋਂ ਪਹਿਲਾਂ ਰੱਖਿਆ ਹੈ। ਪਿਛਲੇ ਸਮੇਂ ਵਿੱਚ ਸਰਕਾਰ ਨੇ ਸਿੱਖਿਆ, ਸਿਹਤ, ਪਿੰਡਾਂ ਦੇ ਵਿਕਾਸ ਅਤੇ ਕਿਸਾਨਾਂ ਨਾਲ ਜੁੜੀਆਂ ਨੀਤੀਆਂ ਰਾਹੀਂ ਜੋ ਕੰਮ ਕੀਤੇ ਹਨ, ਉਹ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲੋਕਤੰਤਰ ਦੇ ਮਹੱਤਵਪੂਰਨ ਹਿੱਸੇ ਹਨ ਅਤੇ ਇਨ੍ਹਾਂ ਚੋਣਾਂ ਰਾਹੀਂ ਪਿੰਡਾਂ ਦੀ ਤਰੱਕੀ ਅਤੇ ਸਥਾਨਕ ਪੱਧਰ ’ਤੇ ਲਾਭ ਪ੍ਰਾਪਤੀ ਦਾ ਰਾਹ ਸੁਚੱਜਾ ਹੁੰਦਾ ਹੈ।
ਉਹਨਾਂ ਨੇ ਆਸ ਜਤਾਈ ਕਿ ਲੋਕ ਵਿਕਾਸ ਦੇ ਮੁੱਦਿਆਂ ਨੂੰ ਦੇਖਦਿਆਂ ਇਕ ਵਾਰ ਫਿਰ ਆਮ ਆਦਮੀ ਪਾਰਟੀ ’ਤੇ ਭਰੋਸਾ ਜ਼ਰੂਰ ਜਤਾਉਣਗੇ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿੱਚ ਨਿਕਾਸੀ ਪ੍ਰਬੰਧ, ਸੜਕਾਂ ਦੀ ਮੁਰੰਮਤ, ਪਾਣੀ ਸਪਲਾਈ, ਸਫਾਈ ਪ੍ਰਣਾਲੀ ਅਤੇ ਜਵਾਕਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਜਿਹੜਾ ਕੰਮ ਕੀਤਾ ਜਾ ਰਿਹਾ ਹੈ, ਉਹ ਭਵਿੱਖ ਦੀ ਮਜ਼ਬੂਤੀ ਦਾ ਆਧਾਰ ਹੈ।
ਰੌੜੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚੋਣਾਂ ਵਿੱਚ ਵੱਧ ਤੋਂ ਵੱਧ ਵੋਟ ਪਾ ਕੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ। ਉਨ੍ਹਾਂ ਨੇ ਕਿਹਾ ਕਿ ਇਹ ਚੋਣਾਂ ਸਿਰਫ਼ ਪ੍ਰਤੀਨਿਧੀਆਂ ਦੀ ਚੋਣ ਨਹੀਂ, ਸਗੋਂ ਪਿੰਡਾਂ ਦੀ ਤਰੱਕੀ ਅਤੇ ਸੰਵਿਧਾਨਕ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੌਕਾ ਹਨ।
ਅੰਤ ਵਿੱਚ ਡਿਪਟੀ ਸਪੀਕਰ ਨੇ ਯਕੀਨ ਦਵਾਇਆ ਕਿ ਲੋਕਾਂ ਦੇ ਹਿਤ ਅਤੇ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ ਅਤੇ ਉਹ ਹਮੇਸ਼ਾਂ ਪਿੰਡਾਂ ਦੀਆਂ ਆਵਾਜ਼ਾਂ ਨੂੰ ਸਭ ਤੋਂ ਉੱਚੇ ਪੱਧਰ ਤੱਕ ਲੈ ਕੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸਮੂਹ ਵਰਕਾਰ ਸ਼ਾਮਿਲ ਸਨ |
