ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 8 ਸਤੰਬਰ ਨੂੰ
ਸੰਗਰੂਰ, 3 ਸਤੰਬਰ:- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਪੇਟੀਅਮੀ ਪੈਮੇਂਟ ਸਰਵਿਸਜ਼ ਲਿਮ: ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 08 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਿਹਰ 1:00 ਵਜੇ ਤੱਕ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਦਫਤਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਿਲ੍ਹਾ ਰੋਜ਼ਗਾਰ ਅਫਸਰ, ਸੰਗਰੂਰ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੇਟੀਅਮੀ ਪੈਮੇਂਟ ਸਰਵਿਸਜ਼ ਲਿਮ: ਵੱਲੋਂ ਐਫੀ.ਐਸ.ਈ, ਸੀਨੀਅਰ ਐਫੀ.ਐਸ.ਈ ਅਤੇ ਟੀਮ ਲੀਡਰ (ਕੇਵਲ ਲੜਕੇ) ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ ਘੱਟੋ-ਘੱਟ ਦਸਵੀਂ ਪਾਸ ਤੋਂ ਗ੍ਰੇਜੂਏਟ ਪਾਸ, ਉਮਰ 18 ਸਾਲ ਤੋਂ 42 ਸਾਲ ਹੋਣੀ ਚਾਹੀਦੀ ਹੈ।
ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ।
ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।
