ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 26 ਅਗਸਤ ਨੂੰ

ਸੰਗਰੂਰ, 24 ਅਗਸਤ:- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ SBI Life Insurance ਕੰਪਨੀ ਨਾਲ ਤਾਲਮੇਲ ਕਰਕੇ 26 ਅਗਸਤ 2026, ਦਿਨ ਬੁੱਧਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ SBI Life Insurance ਵੱਲੋਂ Graduate Sales Trainee, Development Manager, Senior Agency Manager ਅਤੇ Life Mitra ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਵਿਦਿਅਕ ਯੋਗਤਾ 12ਵੀਂ ਪਾਸ ਤੋਂ ਪੋਸਟ-ਗ੍ਰੈਜੂਏਟ ਤੱਕ ਹੋਣੀ ਚਾਹੀਦੀ ਹੈ ਅਤੇ ਉਮਰ 20 ਤੋਂ 45 ਸਾਲ ਦੇ ਵਿਚਕਾਰ ਹੋਣੀ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਚਾਹਵਾਨ ਅਤੇ ਯੋਗ ਉਮੀਦਵਾਰ ਆਪਣੇ ਨਾਲ ਅਪਡੇਟ ਕੀਤਾ ਰਿਜ਼ਿਊਮ ਅਤੇ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਲੈ ਕੇ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਸਕਦੇ ਹਨ। ਉਮੀਦਵਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਆਉਣ, ਤਾਂ ਜੋ ਇੰਟਰਵਿਊ ਦੀ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਪਲੇਸਮੈਂਟ ਕੈਂਪ ਵਿੱਚ ਇੰਟਰਵਿਊ ਲਈ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਕੋਈ ਟੀ.ਏ. ਜਾਂ ਡੀ.ਏ. ਦੇਣਯੋਗ ਨਹੀਂ ਹੋਵੇਗਾ।
ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਦੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਯੋਗਤਾ ਅਨੁਸਾਰ ਉਕਤ ਅਸਾਮੀਆਂ ਲਈ ਇੰਟਰਵਿਊ ਵਿੱਚ ਸ਼ਾਮਲ ਹੋਣ।
ਪਲੇਸਮੈਂਟ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।