ਪੁਲਿਸ ਚੌਂਕੀ ਸਮੁੰਦੜਾ ਵਲੋਂ 20 ਬੋਤਲਾਂ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ ।

ਪੁਲਿਸ ਥਾਣਾ ਗੜ੍ਹਸ਼ੰਕਰ ਅਧੀਨ ਪੈਦੀ ਪੁਲਿਸ ਚੌਂਕੀ ਸਮੁੰਦੜਾ ਦੇ ਮੁਲਾਜ਼ਮਾਂ ਵਲੋਂ ਇੱਕ ਵਿਅਕਤੀ ਨੂੰ 20 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ । ਦਰਜ ਕੀਤੇ ਗਏ ਮੁਕੱਦਮੇ ਅਨੁਸਾਰ 

ਏ.ਐਸ.ਆਈ ਸੁਖਵਿੰਦਰ ਸਿੰਘ ਪੁਲਿਸ ਚੌਕੀ ਇੰਚਾਰਜ ਸਮੁੰਦੜਾ ਵਲੋਂ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਸੁਮੰਦੜਾ ਤੋਂ ਰੁੜਕੀ ਖਾਸ ਵੱਲ ਜਾ ਰਹੇ ਸਨ ਅਤੇ ਜਦੋਂ ਉਹ ਪਿੰਡ ਚੱਕਾ ਸਿੰਘਾ ਦੇ ਸ਼ਮਸ਼ਾਨਘਾਟ ਨੇੜੇ ਪਹੁੰਚੇ ਤਾਂ ਪੁਲਿਸ ਨੂੰ ਦੇਖ ਕੇ ਪੈਦਲ ਆ ਰਹੇ ਵਿਅਕਤੀ ਨੇ 

ਅਚਾਨਕ ਪਿੱਛੇ ਮੁੜਨਾ ਸ਼ੁਰੂ ਕਰ ਦਿੱਤਾ। ਉਕਤ ਵਿਅਕਤੀ ਨੂੰ ਜਦੋਂ ਪੁਲਿਸ ਮੁਲਾਜ਼ਮਾਂ ਨੇ ਕਾਬੂ ਕੀਤਾ ਤਾਂ ਉਸਨੇ ਆਪਣਾ ਨਾਮ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਕਰਮ ਸਿੰਘ ਵਾਸੀ ਚੱਕ ਸਿੰਘਾ ਦੱਸਿਆ | ਉਸ ਕੋਲੋਂ ਇੱਕ ਬੋਰੀ ਵਿੱਚ ਰੱਖੀ 20 ਬੋਤਲਾਂ ਸ਼ਰਾਬ ਬਲੈਕ ਹਾਰਸ 

ਵਿਸਕੀ ਬਰਾਮਦ ਕਰਕੇ ਉਸ ਖ਼ਿਲਾਫ਼ ਥਾਣਾ ਗੜ੍ਹਸ਼ੰਕਰ ਵਿਖੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।