ਦਿੱਲੀ ਵਿੱਚ ਪ੍ਰਦੂਸ਼ਣ ਘਟਿਆ ਏਕਿਊਆਈ 150 ਤਹਿਤ ਲਾਈਆਂ ਪਾਬੰਦੀਆਂ ਹਟਾਈਆਂ
ਨਵੀਂ ਦਿੱਲੀ:- ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਕੌਮੀ ਰਾਜਧਾਨੀ ਵਿੱਚ ਸਰਦੀਆਂ ਦੇ ਮੀਂਹ ਤੋਂ ਬਾਅਦ ਦਿੱਲੀ ਵਿਚ ਪ੍ਰਦੂਸ਼ਣ ਘਟ ਗਿਆ ਹੈ। ਇੱਥੇ ਅੱਜ ਐਤਵਾਰ ਸਵੇਰੇ 8 ਵਜੇ ਏਅਰ ਕੁਆਲਿਟੀ ਇੰਡੈਕਸ 150 ਦਰਜ ਕੀਤਾ ਗਿਆ।
ਭਾਰਤ ਮੌਸਮ ਵਿਭਾਗ ਅਨੁਸਾਰ ਦਿੱਲੀ-ਐਨਸੀਆਰ ਵਿੱਚ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗੀ ਅਤੇ 10-15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਰਾਤ ਵੇਲੇ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਹਵਾ ਦੀ ਗੁਣਵੱਤਾ ਅਤੇ ਮੌਸਮ ਸਾਫ ਰਹਿਣ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਵਿੱਚ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ ਦੇ ਪੜਾਅ III ਨੂੰ ਹਟਾ ਦਿੱਤਾ ਹੈ।
