ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਗੜ੍ਹਸ਼ੰਕਰ:- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਈਕੋ ਕਲੱਬ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐੱਨ.ਐੱਸ.ਐੱਸ. ਵਿਭਾਗ, ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਮਾਰਗਦਰਸ਼ਨ ਹੇਠ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। 
ਇਨ੍ਹਾਂ ਮੁਕਾਬਲਿਆਂ ਵਿਚ ਐੱਨ.ਐੱਸ.ਐੱਸ. ਦੇ ਪੰਜ ਪਿਆਰਿਆਂ ਦੇ ਨਾਂਅ ’ਤੇ ਬਣਆਏ ਪੰਜ ਗਰੁੱਪਾਂ ਦੇ ਵਲੰਟੀਅਰਾਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਪੱਲਵੀ ਬੰਗਾ ਅਤੇ ਗੁਰਿੰਦਰ ਕੌਰ ਨੇ ਪਹਿਲਾ ਸਥਾਨ, ਦੀਕਸ਼ਾ ਠਾਕੁਰ ਅਤੇ ਗੁਰਜੋਤ ਕੌਰ ਨੇ ਦੂਜਾ ਅਤੇ ਅਨਾਮਿਕਾ, ਸਾਨੀਆ ਅਤੇ ਚੰਚਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 
ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਲਈ ਸਦਾ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸੀਨੀਅਰ ਪ੍ਰੋ. ਲਖਵਿੰਦਰਜੀਤ ਕੌਰ, ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫਸਰ ਡਾ. ਅਰਵਿੰਦਰ ਸਿੰਘ, ਈਕੋ ਕਲੱਬ ਇੰਚਾਰਜ ਡਾ. ਨਰੇਸ਼ ਕੁਮਾਰੀ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।