7 ਅਗਸਤ ਦੀ ਮਹਾਂ ਰੈਲੀ ਲਈ ਤਿਆਰੀਆਂ ਮੁਕੰਮਲ

ਫਿਰੋਜਪੁਰ/ਮਮਦੋਟ 1 ਅਗਸਤ:- ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 7 ਅਗਸਤ ਨੂੰ "ਚੰਡੀਗੜ੍ਹ ਮਹਾਂ ਰੈਲੀ" ਦੇ ਫੈਸਲੇ ਤੇ ਮੁਕੰਮਲ ਤਿਆਰੀ ਕਰਦਿਆਂ ਬਲਾਕ ਮਮਦੋਟ ਦੇ ਪ੍ਰਧਾਨ ਪਰਵੀਰ ਸਿੰਘ ਅਤੇ ਮਨਜੀਤ ਸਿੰਘ ਦੀ ਅਗਵਾਈ ਵਿੱਚ ਬਲਾਕ ਪੱਧਰੀ  ਮੀਟਿੰਗ ਕੀਤੀ ਗਈ। ਇਸ ਵਿੱਚ ਸਮੁੱਚੀ ਬਲਾਕ  ਲੀਡਰਸ਼ਿਪ,  ਅਤੇ ਜਿਲ੍ਹਾ ਅਹੁਦੇਦਾਰਾਂ ਤੋਂ ਤਿਆਰੀ ਸਬੰਧੀ ਵਿਚਾਰ ਲਏ ਗਏ। ਉਹਨਾਂ ਆਪਣੇ ਵਿਚਾਰਾਂ ਵਿੱਚ ਦੱਸਿਆ ਕਿ ਉਹਨਾਂ ਦੀਆਂ ਤਿਆਰੀਆਂ ਮੁਕੰਮਲ ਹਨ, ਮੁਲਾਜਮਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਬਹੁਤ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਲਈ ਉਤਾਵਲੇ ਹਨ। 
ਉਹਨਾਂ ਵੱਲੋਂ ਇਹ ਵੀ ਵਿਚਾਰ ਦਿੱਤੇ ਗਏ ਕਿ ਮੁਲਾਜਮਾਂ ਦੇ ਸਰਕਾਰ ਵਿਰੁੱਧ ਰੋਸ ਅਤੇ ਉਤਸ਼ਾਹ ਨੂੰ ਦੇਖਦਿਆਂ 7 ਅਗੱਸਤ ਦੀ ਮਹਾਂ ਰੈਲੀ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰੋਸ ਪ੍ਰਗਟ ਕਰਨ ਲਈ ਜਿਲ੍ਹਾ ਪੱਧਰ ਦੇ ਐਕਸ਼ਨ ਵੀ ਦਿੱਤੇ ਜਾਣ। ਇਸ ਕਰਕੇ ਜਥੇਬੰਦੀ ਵੱਲੋਂ ਸਰਵ ਸੰਮਤੀ ਨਾਲ ਫੈਸਲਾ ਲਿਆ ਗਿਆ ਕਿ 5 ਅਤੇ 6 ਅਗਸਤ, ਨੂੰ ਦੋ ਘੰਟੇ ਕੰਮ ਬੰਦ ਕਰਕੇ ਜਿਲ੍ਹਾ ਪੱਧਰ ਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ ਅਤੇ 7 ਅਗਸਤ, ਨੂੰ ਸਮੂਹਿਕ ਛੁੱਟੀ ਲੈ ਕੇ ਸਮੂਹ ਮੁਲਾਜ਼ਮ "ਚੰਡੀਗੜ੍ਹ ਮਹਾਂ ਰੈਲੀ ਵਿੱਚ ਸ਼ਾਮਿਲ ਹੋਣਗੇ। 
ਇਹ ਵੀ ਫੈਸਲਾ ਕੀਤਾ ਗਿਆ ਕਿ ਸਾਂਝਾਂ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਿੱਚ ਸ਼ਾਮਿਲ ਸਮੁੱਚੀਆਂ ਧਿਰਾਂ ਨੂੰ ਵੀ ਅਪੀਲ ਕੀਤੀ ਜਾਵੇ ਕਿ ਉਹ 5 ਅਤੇ 6 ਅਗਸਤ ਨੂੰ ਜਿਲਾ ਪੱਧਰ ਦੀਆਂ ਰੋਸ ਰੈਲੀਆਂ ਵਿੱਚ ਸਾਥੀਆਂ ਸਮੇਤ ਸ਼ਾਮਿਲ ਹੋਣ ਅਤੇ 7 ਅਗਸਤ, ਨੂੰ "ਚੰਡੀਗੜ੍ਹ ਮਹਾਂ ਰੈਲੀ" ਵਿੱਚ ਸਮੂਹਿਕ ਛੁੱਟੀ ਲੈ ਕੇ ਸ਼ਾਮਿਲ ਹੋਣ ਦਾ ਫੈਸਲਾ ਲੈਣ ਅਤੇ ਵੱਡੀ ਗਿਣਤੀ ਵਿਚ ਸਾਰੇ ਸਾਥੀਆਂ ਨੂੰ 7 ਅਗਸਤ ਚੰਡੀਗੜ੍ਹ ਵਿੱਖੇ ਮਹਾਂ ਰੈਲੀ ਵਿੱਚ ਪੁੱਜਣ ਦੀ ਖੇਚਲ ਕਰਨ। 
 ਕਿਉਂਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਗਈ, ਡੀ.ਏ 18% ਰਲੀਜ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਦੀ ਸਰਕਾਰ ਮਾਨਯੋਗ ਉੱਚ ਅਦਾਲਤ ਵਿਖੇ ਸਿੱਧੇ ਤੌਰ ਤੇ ਵਕੀਲ ਸਾਹਿਬਾਨਾਂ ਦੀ ਵੱਡੀ ਫੌਜ ਖੜੀ ਕਰਕੇ  ਮੁਲਾਜਮਾਂ ਅਤੇ ਪੈਨਸ਼ਨਰਾਂ ਵਿਰੁੱਧ ਲੜ ਰਹੀ ਹੈ, ਹੋਰਨਾਂ ਬਹੁਤ ਸਾਰੀਆਂ ਜਥੇਬੰਦੀਆਂ/ ਮੁਲਾਜਮਾਂ ਦੀਆਂ ਮੰਗਾਂ ਹੱਲ ਨਹੀਂ ਕੀਤੀਆਂ ਜਾ ਰਹੀਆਂ, ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਜਾ ਰਹੇ, ਉਲਟਾ ਉਹਨਾਂ ਨੂੰ ਕੁੱਟਿਆ ਜਾ ਰਿਹਾ ਹੈ, ਭਾਰੀ ਤਸ਼ੱਦਦ ਢਾਹਿਆ ਜਾ ਰਿਹਾ ਹੈ। 
ਇਸ ਤੋਂ ਇਲਾਵਾ 200 ਰੁਪਏ ਜਜੀਆ ਟੈਕਸ ਵਾਪਸ ਲੈਣ, 2014 ਦੀ ਸਰਵਿਸ ਮੁਕੰਮਲ ਕਰਨ ਤੇ ਸਪੈਸਲ ਇੰਕਰੀਮੈਂਟ ਦੇ ਨਾਲ ਉੱਚ ਤਨਖਾਹ ਸਕੇਲ਼ ਦਿੱਤਾ ਜਾਵੇ, 2020 ਅਤੇ 2015 ਦਾ ਪੱਤਰ ਰੱਦ ਕਰਨਾ, 2.59 ਗੁਣਾਕ ਨਾਲ ਪੈਨਸ਼ਰ ਲਾਭ ਦੇਣ ਆਦਿ ਮੁੱਖ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ। 
ਇਸ ਮੀਟਿੰਗ  ਵਿਚ  ਨਰਿੰਦਰ ਸ਼ਰਮਾ ਜਿਲ੍ਹਾ ਪ੍ਰਧਾਨ ਪੈਰਾ ਮੈਡੀਕਲ, ਸਤਨਾਮ ਸਿੰਘ, ਪਰਵੀਰ ਸਿੰਘ, ਰਾਜਿੰਦਰ ਕੁਮਾਰ, ਮਨਜੀਤ ਕੁਮਾਰ, ਵਿਕਰਮਜੀਤ ਸਿੰਘ, ਰਮਨ ਕੁਮਾਰ, ਸੋਨੂੰ ਕੁਮਾਰ, ਪੰਜਾ ਸਿੰਘ, ਦੀਪ ਸਿੰਘ, ਗੁਰਦੇਵ ਸਿੰਘ, ਸੁਰਿੰਦਰ ਕੁਮਾਰ, ਸੰਪ੍ਰੀਤ, ਅਮਨਦੀਪ ਕੌਰ ਮਲਟੀਪਰਪਜ਼ ਹੈਲਥ ਵਰਕਰ ਮੇਲ/ਫੀਮੇਲ ਜੂਨੀਅਨ ਬਲਾਕ ਮਮਦੋਟ ਤੇ, ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਦੇ ਆਗੂ ਅਤੇ ਸਾਥੀ ਵੱਡੇ  ਪੱਧਰ ਤੇ ਇਸ ਰੈਲੀ ਵਿੱਚ ਸ਼ਮੂਲੀਅਤ ਕਰਨਗੇ।