ਹੰਗਾਮੇ ਕਾਰਨ ਟਲਿਆ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ

ਨਵੀਂ ਦਿੱਲੀ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਵਿਚ ਧੰਨਵਾਦ ਪ੍ਰਸਤਾਵ ਉੱਤੇ ਹੋਈ ਚਰਚਾ ਦਾ ਜਵਾਬ ਦੇਣਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਮ ਪੰਜ ਵਜੇ ਬੋਲਣਾ ਸੀ। ਇਸ ਤੋਂ ਪਹਿਲਾਂ ਲੋਕ ਸਭਾ ਵਿਚ ਜ਼ਬਰਦਸਤ ਹੰਗਾਮਾ ਦੇਖਿਆ ਗਿਆ।
 ਇਸ ਹੰਗਾਮੇ ਵਿਚਾਲੇ ਓਮ ਬਿਰਲਾ ਨੇ ਪਹਿਲਾਂ 12 ਵਜੇ ਫਿਰ ਦੋ ਵਜੇ ਤੇ ਬਾਅਦ ਵਿਚ ਸਦਨ ਦੀ ਕਾਰਵਾਈ ਨੂੰ ਪੰਜ ਵਜੇ ਤਕ ਲਈ ਮੁਲਤਵੀ ਕਰ ਦਿੱਤਾ। ਇਸ ਤੋਂ ਬਾਅਦ ਵੀ ਜਦੋਂ ਹੰਗਾਮਾ ਨਹੀਂ ਰੁਕਿਆ ਤਾਂ ਸਦਨ ਦੀ ਕਾਰਵਾਈ ਨੂੰ ਭਲਕੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਸ਼ਣ ਵੀ ਟਾਲ ਦਿੱਤਾ ਗਿਆ।