ਜੰਤਰਮੰਤਰ ਤੇ ਧਰਨਾਕਾਰੀਆਂ ਤੇ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਨਵਾਂਸ਼ਹਿਰ ਵਿਖੇ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 26 ਜੁਲਾਈ 2026:- ਨੀਟ ਪੇਪਰ ਲੀਕ ਮਾਮਲੇ ਵਿੱਚ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨੇ 'ਤੇ ਬੈਠੇ ਪ੍ਰਦਰਸ਼ਨਕਾਰੀਆਂ 'ਤੇ ਹੋਏ ਪੁਲਿਸ ਲਾਠੀਚਾਰਜ ਦੇ ਵਿਰੋਧ ਵਿੱਚ ਫਾਸ਼ੀ ਹਮਲਿਆਂ ਵਿਰੋਧੀ ਫਰੰਟ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ 26 ਜੁਲਾਈ ਨੂੰ ਨਵਾਂਸ਼ਹਿਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਫਰੰਟ ਦੇ ਜ਼ਿਲ੍ਹਾ ਆਗੂ ਕੁਲਵਿੰਦਰ ਸਿੰਘ ਵੜੈਚ, ਜਸਵਿੰਦਰ ਸਿੰਘ ਭੰਗਲ ਅਤੇ ਕੁਲਦੀਪ ਸਿੰਘ ਦੋੜਕਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਾ ਫਾਸ਼ੀਵਾਦੀ ਚਿਹਰਾ ਲਗਾਤਾਰ ਬੇਨਕਾਬ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿੱਚ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਕੀਤੇ ਗਏ ਲਾਠੀਚਾਰਜ ਦੌਰਾਨ ਬੇਹੱਦ ਬੇਰਹਿਮੀ ਵਰਤੀ ਗਈ ਅਤੇ ਔਰਤਾਂ ਤੇ ਲੜਕੀਆਂ ਨਾਲ ਵੀ ਬਦਸਲੂਕੀ ਕੀਤੀ ਗਈ, ਜਿਸ ਕਾਰਨ ਦੇਸ਼ ਭਰ ਦੇ ਲੋਕਾਂ ਵਿੱਚ ਗਹਿਰਾ ਰੋਸ ਹੈ।
ਫਰੰਟ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਵਾਂਸ਼ਹਿਰ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣਾ ਲੋਕਤੰਤਰੀ ਵਿਰੋਧ ਦਰਜ ਕਰਵਾਉਣ।