ਲੋਕ ਭਲਾਈ ਦੇ ਕੰਮ ਸਰਕਾਰ ਦੀ ਪ੍ਰਾਥਮਿਕਤਾਸ਼ਿਆਮ ਸਿੰਘ ਰਾਣਾ

ਚੰਡੀਗੜ੍ਹ, 29 ਜਨਵਰੀ:- ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਨਤਾ ਦੀ ਭਲਾਈ ਲਈ ਕਈ ਜਨਤਕ ਭਲਾਈਕਾਰੀ ਯੋਜਨਾਵਾਂ ਚਲਾਈ ਹੋਈ ਹੈ। ਆਗਾਮੀ ਬਜਟ ਨੂੰ ਲੈ ਕੇ ਖੁਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਗੰਭੀਰ ਹੈ। ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਬਜਟ ਪੇਸ਼ ਕੀਤਾ ਜਾਵੇਗਾ। ਕਿਸਾਨਾਂ ਲਈ ਵੀ ਬਜਟ ਵਿੱਚ ਬੇਹਤਰੀਨ ਯੋਜਨਾਵਾਂ ਲਿਆਉਂਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜੈਵਿਕ ਅਤੇ ਆਰਗੇਨਿਕ ਖੇਤੀ ਦਾ 20 ਫੀਸਦੀ ਤੱਕ ਟੀਚਾ ਨਿਰਧਾਰਿਤ ਕਰ ਰੱਖਿਆ ਹੈ।
ਸ੍ਰੀ ਰਾਣਾ ਅੱਜ ਚਰਖੀ ਦਾਦਰੀ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਪਰਿਵੇਦਨਾ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਕੁਸ਼ਲ ਅਗਵਾਈ ਹੇਠ ਜਨ ਸ਼ਿਕਾਇਤਾਂ ਦੇ ਤੁਰੰਤ, ਪਾਰਦਰਸ਼ੀ ਅਤੇ ਗੁਣਵੱਤਾਪੂਰਨ ਨਿਵਾਰਣ ਲਈ ਸਾਡੀ ਸਰਕਾਰ  ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਪਰਿਵੇਦਨਾ ਕਮੇਟੀ ਦੀ ਮਹੀਨਾਵਾਰ ਮੀਟਿੰਗਾਂ ਸ਼ਾਸਨ ਅਤੇ ਨਾਗਰਿਕਾਂ ਵਿੱਚਕਾਰ ਸਿੱਧੀ ਗੱਲਬਾਤ ਕਰਨ ਦਾ ਸਸ਼ਕਤ ਮੰਚ ਹੈ, ਜਿੱਥੇ ਆਮਜਨ ਆਪਣੀ ਸਮੱਸਿਆਵਾਂ ਸਿੱਧੇ ਪ੍ਰਸ਼ਾਸਨ ਦੇ ਸਾਹਮਣੇ ਰੱਖ ਸਕਦੇ ਹਨ। ਪਰਿਵਾਦੀ ਦੀ ਸਮੱਸਿਆ ਦਾ ਹੱਲ ਕਰਨਾ ਸਾਡੀ ਪ੍ਰਾਥਮਿਕਤਾ ਹੈ। ਸਰਕਾਰ ਜਨਤਕ ਭਲਾਈ ਲਈ ਹੈ ਅਤੇ ਸਰਕਾਰ ਜਨਤਾ ਦੀ ਸਹੂਲਤ ਲਈ ਕੰਮ ਕਰ ਰਹੀ ਹੈ।
ਇਸ ਮੀਟਿੰਗ ਵਿੱਚ ਕੁੱਲ੍ਹ 12 ਸ਼ਿਕਾਇਤਾਂ ਸੁਣਵਾਈ ਲਈ ਰੱਖੀ ਗਈ, ਜਿਨ੍ਹਾਂ ਵਿੱਚੋਂ 10 ਮਾਮਲਿਆਂ ਦਾ ਮੌਕੇ 'ਤੇ ਹੀ ਹੱਲ ਕਰ ਦਿੱਤਾ ਗਿਆ ਜਦੋਂ ਕਿ ਬਾਕੀ ਦੋ ਪਰਿਵਾਦਾਂ ਨੂੰ ਆਗਾਮੀ ਸੁਣਵਾਈ ਲਈ ਲੰਬਿਤ ਰੱਖਿਆ ਗਿਆ। ਇਨ੍ਹਾਂ ਸ਼ਿਕਾਇਤਾਂ ਤੋਂ ਇਲਾਵਾ ਹੋਰ ਮੌਜ਼ੂਦ ਨਾਗਰਿਕਾਂ ਦੀ ਸਮੱਸਿਆਵਾਂ ਨੂੰ ਵੀ ਸੁਣਿਆ ਗਿਆ ਅਤੇ ਅਧਿਕਾਰਿਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਨੇ ਅਧਿਕਾਰਿਆਂ ਨੂੰ ਸਾਫ਼ ਨਿਰਦੇਸ਼ ਦਿੱਤੇ ਕਿ ਸ਼ਿਕਾਇਤਾਂ ਦੀ ਜਾਂਚ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਿਤਾ ਬਰਤੀ ਜਾਵੇ ਅਤੇ ਬਿਨੈਕਾਰ ਨੂੰ ਹਰ ਪੜਾਅ ਵਿੱਚ ਸ਼ਾਮਲ ਕੀਤਾ ਜਾਵੇ, ਤਾਂ ਜੋ ਹੱਲ ਪ੍ਰਭਾਵੀ ਅਤੇ ਸੰਤੋਸ਼ਜਨਕ ਹੋਵੇ।