ਪੰਜਾਬ ਦੇ ਮੁਲਾਜ਼ਮ ਇਸ ਸਾਲ ਵੀ ਮਨਾਉਣਗੇ ਕਾਲੀ ਦੀਵਾਲੀਜੀਟੀਯੂ
ਹੁਸ਼ਿਆਰਪੁਰ- ਅਧਿਆਪਕਾਂ ਦੀ ਸਿਰਮੌਰ ਜੱਥੇਬੰਦੀ ਗੌਰਮਿੰਟ ਟੀਚਰਜ ਯੂਨੀਅਨ ਬਲਾਕ ਕੋਟ ਫਤੂਹੀ ਦੀ ਇੱਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਦੀ ਅਗਵਾਈ ਵਿੱਚ ਕੋਟ ਫਤੂਹੀ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਬੇਰੁੱਖੀ ਦੇ ਸ਼ਿਕਾਰ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਇਸ ਸਾਲ ਵੀ ਕਾਲੀ ਦੀਵਾਲੀ ਮਨਾਉਣਗੇ।
ਸਰਕਾਰ ਦੇ ਸਾਢੇ ਤਿੰਨ ਸਾਲ ਬੀਤ ਜਾਣ ਤੇ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ 'ਜਿਓਂ ਦੀਆਂ ਤਿਓਂ' ਹਨ। ਪੁਰਾਣੀ ਪੈਨਸ਼ਨ ਬਹਾਲ ਕਰਨ, ਮਹਿੰਗਾਈ ਭੱਤੇ ਅਤੇ ਪੇਅ-ਕਮਿਸ਼ਨ ਦੇ ਬਕਾਏ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮ ਪੱਕੇ ਕਰਨ, ਕੱਟੇ 37 ਭੱਤੇ ਅਤੇ ਏ.ਸੀ.ਪੀ ਬਹਾਲ ਕਰਨ, ਪੈਨਸ਼ਨਰਾਂ ਲਈ 2.59 ਗੁਣਾਂਕ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਕੇਂਦਰੀ ਪੇਅ-ਕਮਿਸ਼ਨ ਰੱਦ ਕਰਨ ਅਤੇ ਕਈ ਹੋਰ ਹੱਕੀ ਅਤੇ ਜਾਇਜ ਮੰਗਾਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ।
ਅਤੇ ਮੁਲਾਜ਼ਮ-ਪੈਨਸ਼ਨਰ ਵਰਗ ਨੂੰ ਨਜਰ ਅੰਦਾਜ ਕਰ ਰਹੀ ਹੈ।ਆਗੂਆਂ ਨੇ ਕਿਹਾ 02 ਨਵੰਬਰ ਤਰਨਤਾਰਨ ਵਿਖੇ ਝੰਡਾ ਮਾਰਚ, 08 ਨਵੰਬਰ ਨੂੰ ਜਲੰਧਰ ਆਮ ਇਜਲਾਸ, 16 ਨਵੰਬਰ ਸੰਗਰੂਰ ਸੂਬਾ ਪੱਧਰੀ ਰੈਲੀ ਅਤੇ 25 ਨਵੰਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਐਕਸ਼ਨਾਂ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਵੱਧ ਚੜ੍ਹ ਕੇ ਭਾਗ ਲੈਣਗੇ ਅਤੇ ਸਰਕਾਰ ਨੂੰ ਆਪਣੀ ਤਾਕਤ ਦਿਖਾਉਣਗੇ।
ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕਰਕੇ ਉਨ੍ਹਾਂ ਨਾਲ ਨਿਆਂ ਕਰੇ। ਇਸ ਮੌਕੇ ਸੰਦੀਪ ਕੁਮਾਰ, ਮਨਜਿੰਦਰ ਕੁਮਾਰ, ਗੁਰਚਰਨ ਸਿੰਘ, ਬਲਜੀਤ ਸਿੰਘ, ਸੁਰਿੰਦਰਪਾਲ ਸਿੰਘ, ਰਕੇਸ਼ ਰੌਸ਼ਨ, ਪਵਨ ਸਿੰਘ, ਅਜੇ ਕੁਮਾਰ ਆਦਿ ਹਾਜ਼ਰ ਸਨ।
