ਪੰਜਾਬੀ ਸਾਹਿਤ ਸਭਾ ਪਟਿਆਲਾ ਦਾ ਸਮਾਗਮ ਮੁਲਤਵੀ

ਪਟਿਆਲਾ, 5 ਫਰਵਰੀ:- ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ 8 ਫਰਵਰੀ,2026 ਨੂੰ ਸਵੇਰੇ 9.30 ਵਜੇ ਭਾਸ਼ਾ ਵਿਭਾਗ,ਪੰਜਾਬ,ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਣ ਵਾਲਾ ਸਾਹਿਤਕ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ।ਹੁਣ ਇਹ ਸਮਾਗਮ 8 ਮਾਰਚ,2026 ਦਿਨ ਐਤਵਾਰ ਨੂੰ ਭਾਸ਼ਾ ਵਿਭਾਗ ਵਿਖੇ ਆਯੋਜਿਤ ਕੀਤਾ ਜਾਵੇਗਾ। 
ਇਹ ਸੂਚਨਾ ਦਿੰਦੇ ਹੋਏ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਅਤੇ ਜਨਰਲ ਸਕੱਤਰ ਦਵਿੰਦਰ ਪਟਿਆਲਵੀ ਨੇ ਦੱਸਿਆ ਕਿ ਕਾਰਜਕਾਰਨੀ ਵੱਲੋਂ ਇਹ ਫੈਸਲਾ ਸਭਾ ਦੇ ਸਰਪ੍ਰਸਤ ਡਾ. ਗੁਰਬਚਨ ਸਿੰਘ ਰਾਹੀ ਦੇ ਬੀਤੇ ਦਿਨੀਂ ਹੋਏ ਦਿਹਾਂਤ ਉਪਰੰਤ ਇਸੇ ਹੀ ਦਿਨ ਭਾਵ ਮਿਤੀ 8 ਫਰਵਰੀ,2026 ਨੂੰ ਹੋ ਰਹੀ ਅੰਤਿਮ ਅਰਦਾਸ ਦੇ ਮੱਦੇਨਜ਼ਰ ਲਿਆ ਗਿਆ ਹੈ। 
ਜ਼ਿਕਰਯੋਗ ਹੈ ਕਿ ਡਾ. ਰਾਹੀ 1 ਫਰਵਰੀ,2026 ਨੂੰ ਪਟਿਆਲਾ ਦੇ ਇਕ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨਮਿੱਤ ਅੰਤਿਮ ਅਰਦਾਸ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਬਹਾਦਰਗੜ੍ਹ (ਪਟਿਆਲਾ) ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋੇਵੇਗੀ। ਸਭਾ ਵੱਲੋਂ ਸਮੂਹ ਸਾਹਿਤਕਾਰਾਂ ਨੂੰ ਇਸ ਅਜ਼ੀਮ ਸਾਹਿਤਕਾਰ ਤੇ ਵਿਦਵਾਨ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਗਈ ਹੈ।