ਖ਼ਾਲਸਾ ਕਾਲਜ ਚ ਆਜ਼ਾਦੀ ਸੰਗਰਾਮ ਵਿਸ਼ੇ ਤੇ ਕੁਇਜ਼ ਮੁਕਾਬਲਾ ਕਰਵਾਇਆ

ਗੜ੍ਹਸ਼ੰਕਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਇਤਿਹਾਸ ਅਤੇ ਰਾਜਨੀਤੀ ਸ਼ਾਸ਼ਤਰ ਵਿਭਾਗ ਨੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਆਜ਼ਾਦੀ ਸੰਗਰਾਮ ਵਿਸ਼ੇ ’ਤੇ ਕੁਇਜ਼ ਮੁਕਾਬਲਾ ਕਰਵਾਇਆ। 
ਮੁਕਾਬਲੇ ਵਿਚ ਪੰਜ ਟੀਮਾਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਸਿਮਰਨ ਤੇ ਮਾਨਵੀ ਨੇ ਪਹਿਲਾ ਸਥਾਨ, ਹਰਸ਼ਪ੍ਰੀਤ ਕੌਰ, ਲਵਪ੍ਰੀਤ ਕੌਰ ਤੇ ਦੀਆ ਰਾਣੀ ਨੇ ਦੂਜਾ ਸਥਾਨ, ਬਿ੍ਰਕਸ਼ਾ ਦੇਵੀ, ਅਮਨਪ੍ਰੀਤ ਕੌਰ ਤੇ ਚੰਦਾ ਕੁਮਾਰੀ ਨੇ ਤੀਜਾ ਸਥਾਨ ਹਾਸਿਲ ਕੀਤਾ। 
ਇਸ ਮੌਕੇ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਣਗਿਣਤ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ। ਇਸ ਲਈ ਸਾਨੂੰ ਸ਼ਹੀਦਾਂ ਦੇ ਸੰਘਰਸ਼ ਅਤੇ ਦੇਸ਼ ਪ੍ਰੇਮ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਨੌਜਵਾਨ ਪੀੜ੍ਹੀ ਨੂੰ ਆਜ਼ਾਦੀ ਸੰਗਰਾਮ ਦੇ ਇਤਿਹਾਸ ਨਾਲ ਜੋੜਨਾ ਸਮੇਂ ਦੀ ਲੋੜ ਹੈ। 
ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿਚ ਵੱਧ-ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ ਅਤੇ ਆਜ਼ਾਦੀ ਅੰਦੋਲਨਾਂ ਬਾਰੇ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਅਮਨਦੀਪ ਕੌਰ ਢਿੱਲੋਂ, ਡਾ. ਹਰਵਿੰਦਰ ਕੌਰ, ਡਾ. ਅਰਵਿੰਦਰ ਕੌਰ, ਪ੍ਰੋ. ਦੀਪਿਕਾ, ਪ੍ਰੋ. ਪਿ੍ਰਅੰਕਾ ਕੰਵਰ ਅਤੇ ਪ੍ਰੋ. ਅਮਨਦੀਪ ਕੌਰ ਹਾਜ਼ਰ ਹੋਏ।