ਰਾਹੁਲ ਗਾਂਧੀ ਪਹੁੰਚੇ ਅੰਬਾਲਾ ਏਅਰਫੋਰਸ ਸਟੇਸ਼ਨ
ਅੰਬਾਲਾ 21 ਜਨਵਰੀ:- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਅੰਬਾਲਾ ਏਅਰਫੋਰਸ ਸਟੇਸ਼ਨ ਪਹੁੰਚੇ। ਜਿੱਥੇ ਉਨ੍ਹਾਂ ਦਾ ਸਵਾਗਤ ਹਰਿਆਣਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ, ਪਾਰਟੀ ਪ੍ਰਧਾਨ ਰਾਵ ਨਰਿੰਦਰ ਸਿੰਘ, ਪਾਰਟੀ ਇੰਚਾਰਜ ਬੀ ਕੇ ਹਰੀਪ੍ਰਸਾਦ ਅਤੇ ਅੰਬਾਲਾ ਸ਼ਹਿਰ ਤੋਂ ਵਿਧਾਇਕ ਨਿਰਮਲ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਸਵਾਗਤ ਤੋਂ ਬਾਅਦ ਇਹ ਸਾਰੇ ਆਗੂ ਰਾਹੁਲ ਗਾਂਧੀ ਦੇ ਨਾਲ ਗੱਡੀ ਵਿੱਚ ਬੈਠ ਕੇ ਕੁਰੂਕਸ਼ੇਤਰ ਲਈ ਰਵਾਨਾ ਹੋ ਗਏ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਕੁਰੂਕਸ਼ੇਤਰ ਵਿੱਚ ਜ਼ਿਲ੍ਹਾ ਪ੍ਰਧਾਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।
