ਰਾਹੁਲ ਨਰਵਾਲ ਬਣੇ ਹਾਂਸੀ ਜ਼ਿਲ੍ਹੇ ਦੇ ਡਿਪਟੀ ਕਮੀਸ਼ਨਰ
ਚੰਡੀਗੜ੍ਹ,31 ਦਸੰਬਰ-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਆਈਏਐਸ ਅਧਿਕਾਰੀ ਸ੍ਰੀ ਰਾਹੁਲ ਨਰਵਾਲ ਨੂੰ ਨਵੇਂ ਬਣੇ ਹਾਂਸੀ ਜ਼ਿਲ੍ਹੇ ਦੇ ਡਿਪਟੀ ਕਮੀਸ਼ਨਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ।
ਸ੍ਰੀ ਨਰਵਾਲ ਮੌਜ਼ੂਦਾ ਵਿੱਚ ਗ੍ਰਾਮੀਣ ਵਿਕਾਸ ਵਿਭਾਗ, ਸੂਚਨਾ ਤਕਨਾਲੋਜੀ, ਇਲੈਕਟ੍ਰਾਨਿਕਸ ਅਤੇ ਸੰਚਾਰ ਵਿਭਾਗ ਦੇ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਅਤੇ ਕਾਨਫੇਡ ਦੇ ਪ੍ਰਬੰਧਕ ਨਿਦੇਸ਼ਕ ਵੱਜੋਂ ਨਿਯੁਕਤ ਸਨ।
