ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਵਿੱਤੀ ਸਾਖਰਤਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਹੁਸ਼ਿਆਰਪੁਰ:- ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ ਬਿਜ਼ਨਸ ਸਟਡੀਜ਼ ਵੱਲੋਂ ਨੈਸ਼ਨਲ ਸਰਵਿਸ ਸਕੀਮ (ਐਨਐੱਸਐੱਸ) ਦੇ ਅਧੀਨ ਪਿੰਡ ਬਿਲਾਸਪੁਰ ਦੇ ਇੱਕ ਸਕੂਲ ਵਿੱਚ ਵਿੱਤੀ ਸਾਖਰਤਾ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਕੂਲ ਦੇ ਵਿਦਿਆਰਥੀਆਂ ਅਤੇ ਸਥਾਨਕ ਲੋਕਾਂ ਨੂੰ ਵਿੱਤੀ ਯੋਜਨਾ, ਬਚਤ ਦੀਆਂ ਆਦਤਾਂ ਅਤੇ ਪੈਸੇ ਦੇ ਜ਼ਿੰਮੇਵਾਰ ਵਰਤੋਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ‘ਤੇ ਐਮਬੀਏ ਅਤੇ ਬੀਬੀਏ ਦੇ ਵਿਦਿਆਰਥੀਆਂ ਨੇ ਸਰਗਰਮ ਭਾਗ ਲਿਆ ਅਤੇ ਸਧਾਰਣ ਉਦਾਹਰਣਾਂ ਅਤੇ ਡੈਮੋ ਰਾਹੀਂ ਵਿੱਤੀ ਸਾਖਰਤਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਹ ਪ੍ਰੋਗਰਾਮ ਸਕੂਲ ਦੀ ਐਨਐੱਸਐੱਸ ਕੋਆਰਡੀਨੇਟਰ ਡਾ. ਪੂਜਾ ਅਤੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਐਨਐੱਸਐੱਸ ਇੰਚਾਰਜ ਡਾ. ਪੱਲਵੀ ਪੰਡਿਤ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪਿੰਡ ਪੱਧਰ ‘ਤੇ ਵਿੱਤੀ ਜਾਗਰੂਕਤਾ ਫੈਲਾਉਣ ਦੇ ਇਸ ਯਤਨ ਦੀ ਸਰਾਹਨਾ ਕੀਤੀ ਗਈ।
ਇਸ ਮੌਕੇ ਪਿੰਡ ਦੇ ਸਰਪੰਚ ਅਤੇ ਸਕੂਲ ਦੇ ਪ੍ਰਿੰਸੀਪਲ ਨੂੰ ਉਨ੍ਹਾਂ ਦੇ ਸਹਿਯੋਗ ਲਈ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ
