ਸ਼ਹੀਦ ਊਧਮ ਸਿੰਘ ਸਮਾਗਮ 31 ਜੁਲਾਈ ਨੂੰ ਭਾਰਤਵੰਡ ਵਿਰੋਧੀ ਮੁਸਲਮਾਨ ਪੁਸਤਕ ਤੇ ਵਿਚਾਰਚਰਚਾ
ਜਲੰਧਰ:- ਗ਼ਦਰ ਅਤੇ ਆਜ਼ਾਦੀ ਦੀ ਇਨਕਲਾਬੀ ਲਹਿਰ ਦੇ ਚਮਕਦੇ ਸਿਤਾਰੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਦਿਨ ਸ਼ੁੱਕਰਵਾਰ ਬਾਅਦ ਦੁਪਹਿਰ ਠੀਕ 2:30 ਵਜੇ ਸਥਾਨਕ ਦੇਸ ਭਗਤ ਯਾਦਗਾਰ ਹਾਲ ਵਿਖੇ ਹੋ ਰਹੇ ਵਿਚਾਰ-ਚਰਚਾ ਸਮਾਗਮ ਦੀਆਂ ਤਿਆਰੀਆਂ ਨੂੰ ਅੱਜ ਅੰਤਿਮ ਛੋਹਾਂ ਦਿੱਤੀਆਂ।
ਦੇਸ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਜੁਲਾਈ ਨੂੰ ਹੋ ਰਹੇ ਇਸ ਸਮਾਗਮ 'ਚ ਉੱਘੇ ਵਿਦਵਾਨ, ਲੇਖਕ ਅਤੇ ਰੰਗ ਕਰਮੀ ਸ਼ਮਸੁਲ ਇਸਲਾਮ ਦੁਆਰਾ ਰਚਿਤ ਪੁਸਤਕ 'ਭਾਰਤ-ਵੰਡ ਵਿਰੋਧੀ ਮੁਸਲਮਾਨ' (ਦੇਸ -ਪ੍ਰੇਮੀ ਮੁਸਲਮਾਨਾਂ ਦੀ ਅਣਕਹੀ ਦਾਸਤਾਨ) ਉਪਰ ਗੰਭੀਰ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।
ਇਸ ਵਿਚਾਰ-ਚਰਚਾ ਦੇ ਮੁੱਖ ਵਕਤਾ ਕਿਤਾਬ ਦੇ ਅਨੁਵਾਦਕ ਬੂਟਾ ਸਿੰਘ ਮਹਿਮੂਦਪੁਰ ਹੋਣਗੇ ਅਤੇ ਉਹਨਾਂ ਤੋਂ ਇਲਾਵਾ ਹੋਰ ਬੁੱਧੀਜੀਵੀ, ਇਤਿਹਾਸਕਾਰ, ਲੇਖਕ ਆਪਣੇ ਵਿਚਾਰਾਂ ਅਤੇ ਸੰਵਾਦ ਨਾਲ ਇਸ ਵਿਚਾਰ-ਚਰਚਾ ਨੂੰ ਹੋਰ ਵੀ ਸਾਰਥਕ ਬਣਾਉਣਗੇ। ਕਮੇਟੀ ਨੇ ਸਮੂਹ ਲੋਕ-ਪੱਖੀ ਸੰਸਥਾਵਾਂ ਅਤੇ ਵਿਅਕਤੀਆਂ ਨੂੰ ਵਿਚਾਰ-ਚਰਚਾ ਵਿੱਚ ਸ਼ਾਮਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ ਹੈ।
