ਸ਼ੇਖਰ ਵਿਦਿਆਰਥੀ ਹੋਣਗੇ ਝੱਜਰ ਜਿਲ੍ਹਾ ਦੇ ਪ੍ਰਭਾਰੀ

ਚੰਡੀਗੜ੍ਹ, 24 ਸਤੰਬਰ - ਹਰਿਆਣਾ ਸਰਕਾਰ ਨੇ ਅਭਿਲੇਖਾਗਾਰ ਵਿਭਾਂਗ ਦੇ ਕਮਿਸ਼ਨਰ ਅਤੇ ਸਕੱਤਰ ਅਤੇ ਮਹਾਨਿਦੇਸ਼ਕ, ਫਾਇਰ ਸਰਵਿਸ, ਹਰਿਆਣਾ, ਸ੍ਰੀ ਸ਼ੇਖਰ ਵਿਦਿਆਰਥੀ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਝੱਜਰ ਜਿਲ੍ਹੇ ਦਾ ਪ੍ਰਭਾਰੀ ਧਿਕਾਰੀ ਨਿਯੁਕਤ ਕੀਤਾ ਹੈ।
          ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਅੱਜ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ ਗਏ ਹਨ।
          ਪ੍ਰਭਾਰੀ ਅਧਿਕਾਰੀ ਨੂੰ ਤਿਮਾਹੀ ਰਿਪੋਰਟ ਮਾਨੀਟਰਿੰਗ ਅਤੇ ਕੁਆਰਡੀਨੇਸ਼ਨ ਸੈਲ ਨੂੰ ਭੇਜਣੀ ਹੋਵੇਗੀ, ਜਿਸ ਵਿੱਚ 25 ਕਰੋੜ ਰੁਪਏ ਤੋਂ ਵੱਧ ਦੀ ਪਰਿਯੋਜਨਾਵਾਂ ਦੀ ਪ੍ਰਗਤੀ, ਅਪਰਾਧਾਂ, ਗੰਭੀਰ ਅਪਰਾਧਾਂ ਦੀ ਸਥਿਤੀ, ਵਿਜੀਲੈਂਸ ਸਬੰਧੀ ਮਾਮਲੇ, ਸੇਵਾ ਅਧਿਕਾਰ ਐਕਟ ਤਹਿਤ ਸੇਵਾਵਾਂ ਦੀ ਡਿਲੀਵਰੀ ਵਿਵਸਥਾ ਅਤੇ ਸਿਹਤ, ਸਿਖਿਆ ਤੇ ਸਮਾਜਿਕ ਖੇਤਰਾਂ ਦੀ ਕਾਰਜਪ੍ਰਣਾਲੀ ਦੀ ਸਮੀਖਿਆ ਸ਼ਾਮਿਲ ਹੈ।
          ਇਸ ਤੋਂ ਇਲਾਵਾ, ਉਹ ਸਾਂਸਦਾਂ, ਵਿਧਾਇਕਾਂ ਅਤੇ ਹੋਰ ਜਨਪ੍ਰਤੀਨਿਧੀਆਂ ਤੋਂ ਜਿਲ੍ਹਾ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਦੀ ਮੌਜੂਦਗੀ ਵਿੱਚ ਸੰਵਾਦ ਕਰਣਗੇ ਅਤੇ ਸਮੀਖਿਆ ਦੌਰਾਨ ਸਿਹਤ ਅਤੇ ਸਿਖਿਆ ਵਿਭਾਗ ਨਾਲ ਸਬੰਧਿਤ ਕਿਸੇ ਇੱਕ ਮਹਤੱਵਪੂਰਣ ਸਥਾਨ ਦਾ ਨਿਰੀਖਣ ਵੀ ਕਰਣਗੇ।