ਚੇਅਰਮੈਨ ਡਾ ਕੁਲਵਰਨ ਸਿੰਘ ਜੀ ਨੂੰ ਸਦਮਾ ਵੱਡੇ ਭਰਾ ਰੂਪ ਸਿੰਘ ਜੀ ਦਾ ਦੇਹਾਂਤ

ਹਰੋਲੀ/ਊਨਾ, 03 ਸਤੰਬਰ (ਰਾਜਵੀਰ ਚੋਪੜਾ):- ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਚੇਅਰਮੈਨ ਡਾ. ਕੁਲਵਰਨ ਸਿੰਘ ਜੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਰੂਪ ਸਿੰਘ ਜੀ ਦਾ ਦੇਹਾਂਤ ਹੋ ਗਿਆ। ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।
ਰੂਪ ਸਿੰਘ ਜੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੱਜਲ, ਗੜ੍ਹਸ਼ੰਕਰ ਵਿਖੇ 04 ਸਤੰਬਰ 2026 ਨੂੰ ਦੁਪਹਿਰ 1 ਵਜੇ ਕੀਤਾ ਜਾਵੇਗਾ।
ਇਸ ਦੁੱਖ ਦੀ ਘੜੀ ਵਿੱਚ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਡਾ. ਕੁਲਵਰਨ ਸਿੰਘ ਜੀ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਡੂੰਘੇ ਸੋਗ ਦਾ ਪ੍ਰਗਟਾਵਾ ਕੀਤਾ ਗਿਆ। ਕਮੇਟੀ ਵੱਲੋਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।