ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ

ਲੁਧਿਆਣਾ:- ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਦੇ ਕੋਰ ਕਮੇਟੀ ਮੈਂਬਰਾਂ ਨੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸੋਚ ਨੂੰ ਘਰ ਘਰ ਪਹਿਚਾਉਣ ਦਾ ਪ੍ਰਣ ਲਿਆ। ਇਸ ਮੌਕੇ ਫੈਡਰੇਸ਼ਨ ਆਗੂਆਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਉੱਪਰ ਰੋਸ਼ਨੀ ਪਾਉਂਦੇ ਹੋਏ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇਣ ਦੀ ਲੋੜ ਹੈ। 
ਸਾਨੂੰ ਮਾਣ ਹੈ ਕਿ ਸ਼ਹੀਦਾਂ ਨੇ ਸਾਡੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੇ ਖੂਨ ਦੀਆਂ ਨਦੀਆਂ ਵਹਾਈਆਂ ਅਤੇ ਸਾਨੂੰ ਆਜ਼ਾਦੀ ਦੀ ਜ਼ਿੰਦਗੀ ਜਿਉਣ ਦਾ ਅਧਿਕਾਰ ਲੈ ਕੇ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਰੁਪਿੰਦਰ ਸਿੰਘ ਸੁਧਾਰ, ਗੁਰਚਨ ਸਿੰਘ ਰਿਟਾਇਰ ਈ ਟੀ ਓ, ਰੇਸ਼ਮ ਸਿੰਘ ਰੁੜਕਾ ਰਿਟਾਇਰ ਬੈਂਕ ਮੈਨੇਜਰ, ਸੁਖਦੇਵ ਸਿੰਘ ਹੈਪੀ ਮੁੱਲਾਂਪੁਰ, ਗੁਰਪ੍ਰੀਤ ਸਿੰਘ ਰਿਟਾਇਰ ਏ ਡੀ ਓ, ਡਾ. ਸੁਖਰਾਜ ਸਿੰਘ ਥਰੀਕੇ, ਅਵਤਾਰ ਸਿੰਘ ਫਗਵਾੜਾ, ਹਰਦੇਵ ਸਿੰਘ ਬੋਪਾਰਾਏ ਆਦਿ ਹਾਜ਼ਰ ਸਨ।