ਸਿੱਧੂ ਜੋੜੇ ਨੇ 35ਵੀ ਵਾਰ ਇਕੱਠਿਆਂ ਕੀਤਾ ਖੂਨਦਾਨ

ਹੁਸ਼ਿਆਰਪੁਰ:- ਹੁਸ਼ਿਆਰਪੁਰ ਜਿਲ੍ਹੇ  ਦੇ ਪਿੰਡ ਬੁੱਲੋਵਾਲ ਨਿਵਾਸੀ ਸਟਾਰ ਕੱਪਲ ਬਲੱਡ ਡੋਨਰ ਬਹਾਦਰ ਸਿੰਘ ਸਿੱਧੂ ਅਤੇ ਜਤਿੰਦਰ ਕੌਰ ਸਿੱਧੂ ਨੇ ਅੱਜ ਪਿੰਡ ਨੰਦਾ ਚੌਰ ਵਿਖੇ ਸਿੰਘ ਵੈਲਫੇਅਰ ਸੋਸਾਇਟੀ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿੱਚ ਪਹੁੰਚ ਕੇ 35ਵੀਂ ਵਾਰ ਇਕੱਠਿਆਂ ਖੂਨਦਾਨ ਕਰਕੇ ਇੱਕ ਮਿਸਾਲ ਪੇਸ਼ ਕੀਤੀ। ਇਹ ਜੋੜਾ ਹਰ ਚਾਰ ਮਹੀਨੇ ਬਾਅਦ  ਲਗਾਤਾਰ ਖੂਨਦਾਨ ਕਰਦਾ ਹੈ। ਨਿੱਜੀ ਤੌਰ ਤੇ ਬਹਾਦਰ ਸਿੰਘ ਸਿੱਧੂ ਨੇ ਅੱਜ 70ਵੀ ਅਤੇ ਜਤਿੰਦਰ ਕੌਰ ਸਿੱਧੂ ਨੇ 35ਵੀ ਵਾਰ ਖੂਨਦਾਨ ਕੀਤਾ ਹੈ।
 ਸੋਸਾਇਟੀ ਦੇ ਪ੍ਰਧਾਨ ਸ. ਅਸ਼ਮੀਤ ਸਿੰਘ ਪਾਬਲਾ ਨੇ ਸਿੱਧੂ ਜੋੜੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮੁਹਿੰਮ ਵਿੱਚ ਸਿੱਧੂ ਜੋੜਾ ਸਾਡੇ ਇਲਾਕੇ ਲਈ ਇੱਕ ਚਾਨਣ ਮੁਨਾਰਾ ਹੈ। ਇਹ ਜੋੜਾ ਸਮਾਜ ਨੂੰ ਚੰਗੀ ਸੇਧ ਦੇ ਰਿਹਾ ਹੈ। ਇਸ ਮੌਕੇ ਜਤਿੰਦਰ ਕੌਰ ਸਿੱਧੂ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਨੰਦਾ ਚੋਰ ਵਿਖੇ ਅਧਿਆਪਕ ਵੀ ਹਨ ਵੱਲੋ ਵੀ ਔਰਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੀ ਖੂਨਦਾਨ ਮੁਹਿੰਮ ਦਾ ਹਿੱਸਾ ਬਨਣ ਅਤੇ ਸਮਾਜ ਭਲਾਈ ਦੇ ਕਾਰਜਾਂ ਲਈ ਅੱਗੇ ਆਉਣ।