ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ

ਬੰਗਾ/ਨਵਾਂਸ਼ਹਿਰ:- ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਇਕ ਦਿਨ ਦਾ ਵਿੱਦਿਅਕ ਟੂਰ ਕਰਵਾਇਆ ਗਿਆ। ਇਹ ਟੂਰ ਕਾਲਜ ਦੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਟੂਰ ਦੌਰਾਨ ਵਿਦਿਆਰਥੀਆਂ ਨੂੰ ਟਿੱਬੀ ਸਾਹਿਬ (ਰੋਪੜ) ਅਤੇ ਪ੍ਰਸਿੱਧ ਪਹਾੜੀ ਸਥਾਨ ਕਸੌਲੀ ਵਿਖੇ ਲਿਜਾਇਆ ਗਿਆ। 
ਇਸ ਵਿੱਦਿਅਕ ਟੂਰ ਦੀ ਯੋਜਨਾ ਅਤੇ ਪ੍ਰਬੰਧ ਵਿੱਚ CBM ਕਲੱਬ ਦੀ ਸਕੱਤਰ ਬਰਨਜੋਤ ਕੌਰ ਨੇ ਮਹੱਤਵਪੂਰਣ ਭੂਮਿਕਾ ਨਿਭਾਈ ਅਤੇ ਟੂਰ ਦੇ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਕਰਵਾਇਆ।ਕਾਮਰਸ ਵਿਭਾਗ ਦੇ ਮੁਖੀ ਡਾ. ਕਮਲਦੀਪ ਕੌਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਦਾਇਕ ਹੁੰਦੇ ਹਨ। 
ਇਸ ਮੌਕੇ ਪ੍ਰੋ. ਰਮਨਦੀਪ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਹਰਦੀਪ ਕੌਰ, ਪ੍ਰੋ. ਗੁਰਿੰਦਰ ਕੌਰ ਅਤੇ ਪ੍ਰੋ. ਅਮਰਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਟੂਰ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਦੀ ਰਹਿਨੁਮਾਈ ਕੀਤੀ।