ਐਸਆਈਆਰ2026 ਦਾਅਵੇ ਅਤੇ ਇਤਰਾਜ਼ 12 ਸਤੰਬਰ ਤੱਕ ਕੀਤੇ ਜਾ ਸਕਦੇ ਹਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਸਤੰਬਰ:- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ-2026 ਦੇ ਤੀਜੇ ਪੜਾਅ ਅਧੀਨ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਪ੍ਰਕਿਰਿਆ 13 ਅਗਸਤ ਤੋਂ 12 ਸਤੰਬਰ, 2026 ਤੱਕ ਜਾਰੀ ਹੈ।
ਐਸ.ਡੀ.ਐਮ.-ਕਮ-ਈ.ਆਰ.ਓ., 053-ਐਸ.ਏ.ਐਸ. ਨਗਰ ਸ੍ਰੀਮਤੀ ਦਮਨਦੀਪ ਕੌਰ ਨੇ ਦੱਸਿਆ ਕਿ ਇਸ ਦੌਰਾਨ ਜਨਤਾ ਵੱਲੋਂ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ, 2026 ਤੱਕ ਕੀਤਾ ਜਾਣਾ ਹੈ। ਹਲਕੇ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਫਾਰਮ ਨੰਬਰ 6, 7 ਅਤੇ 8 ਨਾਲ ਸਬੰਧਤ ਹਫ਼ਤਾਵਾਰੀ ਸੂਚੀਆਂ ਫਾਰਮ ਨੰਬਰ 9, 10, 11 ਅਤੇ 11-ਏ ਵਿੱਚ ਉਨ੍ਹਾਂ ਦੀ ਜਾਣਕਾਰੀ ਅਤੇ ਪੜਤਾਲ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹਫ਼ਤਾਵਾਰੀ ਮੀਟਿੰਗਾਂ ਕਰਕੇ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੀ ਪ੍ਰਕਿਰਿਆ ਦੌਰਾਨ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਰਧਾਰਤ ਸਮਾਂ-ਸੀਮਾ ਅਨੁਸਾਰ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।