ਐਸਆਈਆਰ2026 ਤਹਿਤ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਅੰਤਿਮ ਮਿਤੀ 12 ਸਤੰਬਰ

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 11 ਸਤੰਬਰ:- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਤੀਜਾ ਪੜਾਅ, ਜਿਸ ਵਿੱਚ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾ ਰਹੇ ਹਨ, 13 ਅਗਸਤ ਤੋਂ 12 ਸਤੰਬਰ, 2026 ਤੱਕ ਚੱਲ ਰਿਹਾ ਹੈ।
ਐਸ.ਡੀ.ਐਮ.-ਕਮ-ਈ.ਆਰ.ਓ., 112-ਡੇਰਾਬੱਸੀ ਸ੍ਰੀ ਅਮਿਤ ਗੁਪਤਾ ਨੇ ਦੱਸਿਆ ਕਿ ਇਸ ਪੜਾਅ ਦੌਰਾਨ ਜਨਤਾ ਵੱਲੋਂ ਪ੍ਰਾਪਤ ਹੋ ਰਹੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ, 2026 ਤੱਕ ਕੀਤਾ ਜਾਣਾ ਹੈ। ਇਸ ਸਬੰਧੀ ਵਿਧਾਨ ਸਭਾ ਹਲਕੇ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਉਨ੍ਹਾਂ ਦੀ ਜਾਣਕਾਰੀ ਅਤੇ ਪੜਤਾਲ ਲਈ ਫਾਰਮ ਨੰਬਰ 6, 7 ਅਤੇ 8 ਨਾਲ ਸਬੰਧਤ ਹਫ਼ਤਾਵਾਰੀ ਸੂਚੀਆਂ ਫਾਰਮ ਨੰਬਰ 9, 10, 11 ਅਤੇ 11-ਏ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਹਫ਼ਤਾਵਾਰੀ ਮੀਟਿੰਗਾਂ ਕਰਕੇ ਦਾਅਵਿਆਂ ਅਤੇ ਇਤਰਾਜ਼ਾਂ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਵੀ ਸਾਂਝੀ ਕੀਤੀ ਜਾ ਰਹੀ ਹੈ, ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ।