ਸਮਾਜ ਸੇਵੀ ਚਰਨਪ੍ਰੀਤ ਸਿੰਘ ਲਾਡੀ ਦਾ ਟਰੱਸਟ ਵੱਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ

ਗੜ੍ਹਸ਼ੰਕਰ 31 ਮਾਰਚ:- ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਵੱਲੋਂ ਸੰਸਥਾ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ 'ਸਾਂਭ  ਲਓ ਮਾਪੇ ਰੱਬ ਮਿਲ ਜਾਊਗਾ ਆਪੇ' ਤਹਿਤ ਅੱਜ ਸਮਾਜ ਸੇਵੀ ਚਰਨਪ੍ਰੀਤ ਸਿੰਘ ਲਾਡੀ ਦਾ ਕੈਪਟਨ ਅਮਰੀਕ ਸਿੰਘ ਅਤੇ ਸੋਰਵ ਸ਼ਰਮਾ ਵੱਲੋਂ ਮੋਹਤਬਰ ਸਖਸ਼ੀਅਤਾਂ ਦੀ ਮੌਜੂਦਗੀ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ। 
ਇਸ ਮੌਕੇ ਦਰਸ਼ਨ ਸਿੰਘ ਮੱਟੂ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਆਪਣੇ ਮਾਪਿਆਂ ਦੀ ਸੇਵਾ ਕਰਨ 'ਤੇ ਵਧੀਆ ਢੰਗ ਨਾਲ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਇਹ ਹੈ ਕਿ ਇਸ ਨਾਲ ਸਮਾਜ ਨੂੰ ਜਾਗਰੂਕ ਕੀਤਾ ਜਾ ਸਕੇ ਅਤੇ ਲੋਕ ਅਪਣੀ ਜੁੰਮੇਵਾਰੀ ਸਮਝ ਕੇ ਆਪਣੇ ਮਾਪਿਆਂ ਦੀ ਹੋਰ ਵੀ ਵਧੀਆ ਢੰਗ ਨਾਲ ਸੇਵਾ ਕਰਨ।
 ਉਨ੍ਹਾਂ ਦੱਸਿਆ ਕਿ ਅੱਜ ਟਰੱਸਟ ਵੱਲੋਂ ਸਮਾਜ ਸੇਵੀ ਚਰਨਪ੍ਰੀਤ ਸਿੰਘ ਲਾਡੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ, ਕੈਪਟਨ ਅਮਰੀਕ ਸਿੰਘ, ਚਮਨ ਲਾਲ, ਬਖਸੀਸ਼ ਸਿੰਘ, ਜਸਵਿੰਦਰ ਸਿੰਘ, ਕਰਨੈਲ ਸਿੰਘ, ਕੁਲਵਿੰਦਰ ਸੰਘਾ, ਰਾਕੇਸ਼ ਕੁਮਾਰ ਅਤੇ ਭੁਪਿੰਦਰ ਰਾਣਾ ਆਦਿ ਹਾਜ਼ਰ ਸਨ।