ਐਸ ਪੀ ਸੀ ਨੂੰ ਸੰਕਟ ਸਮੇਂ ਕੀਮਤੀ ਜਾਨਾਂ ਬਚਾਉਣ ਸਬੰਧੀ ਜਾਣਕਾਰੀ ਦਿੱਤੀ
ਪਟਿਆਲਾ:- ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਲਿਆਨ ਦੇ ਸਟੂਡੈਂਟ ਪੁਲਿਸ ਕਰੇਡਿਟ ਨੂੰ ਭਵਿੱਖ ਦੀਆਂ ਸਮਸਿਆਵਾਂ, ਆਫਤਾਵਾਂ ਦਿਲ ਦੇ ਦੌਰੇ ਕਾਰਡੀਅਕ ਅਰੈਸਟ ਸਮੇਂ ਆਪਣੇ ਬਚਾਅ ਅਤੇ ਪੀੜਤਾਂ ਦੀ ਸਹਾਇਤਾ ਕਰਨ ਲਈ, ਟ੍ਰੇਨਿੰਗਾਂ ਅਭਿਆਸ ਕਰਵਾਕੇ ਪੀੜਤਾਂ ਦੇ ਮਦਦਗਾਰ ਫ਼ਰਿਸ਼ਤੇ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਇਹ ਵਿਚਾਰ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਨੇ ਸ਼੍ਰੀ ਕਾਕਾ ਰਾਮ ਵਰਮਾ ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ ਟ੍ਰੇਨਰ ਦਾ ਧੰਨਵਾਦ ਕਰਦੇ ਹੋਏ ਪ੍ਰਗਟ ਕੀਤੇ।
ਉਨ੍ਹਾਂ ਨੇ ਦੱਸਿਆ ਕਿ ਸਕੂਲ ਦੇ ਐਸ ਪੀ ਸੀ ਵਿਦਿਆਰਥੀਆਂ ਨੂੰ ਦਿਲ ਦੇ ਦੌਰੇ, ਕਾਰਡੀਅਕ ਅਰੈਸਟ, ਬੇਹੋਸ਼ੀ, ਸਦਮੇਂ, ਸ਼ੂਗਰ ਬਲੱਡ ਪਰੈਸ਼ਰ ਘਟਣ, ਅੱਗਾਂ, ਕਰੰਟ ਲੱਗਣ ਸਮੇਂ ਅਦੰਰੂਨੀ ਰਤਵਾਹ ਸਮੇਂ ਆਪਣੇ ਬਚਾਅ ਅਤੇ ਪੀੜਤਾਂ ਦੀ ਫਸਟ ਏਡ, ਸੀ ਪੀ ਆਰ, ਰਿਕਵਰੀ ਪੁਜੀਸ਼ਨ ਬਾਰੇ ਟ੍ਰੇਨਿੰਗ ਦਿੱਤੀ। ਕਾਕਾ ਰਾਮ ਵਰਮਾ ਨੇ ਪ੍ਰਿੰਸੀਪਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜ ਦੇ ਸਮੇਂ ਵਿੱਚ 80% ਲੋਕਾਂ ਦੀਆਂ ਮੌਤਾਂ ਅਤੇ ਅਪਾਹਜਤਾਵਾ ਹਾਦਸਿਆਂ, ਘਰੇਲੂ ਘਟਨਾਵਾਂ, ਦਿਲ ਦੇ ਦੌਰੇ, ਬੇਹੋਸ਼ੀ, ਸਿਰ ਦੀ ਅੰਦਰੂਨੀ ਸੱਟਾਂ, ਅੰਦਰੂਨੀ ਰਤਵਾਹ ਜ਼ੋ ਦਿਮਾਗ ਜਾਂ ਸਾਹ ਨਾਲੀ ਵਿੱਚ ਚਲਾ ਜਾਵੇ ਤਾਂ ਪੀੜਤਾਂ ਨੂੰ ਮੌਕੇ ਤੇ ਤੁਰੰਤ ਠੀਕ ਫਸਟ ਏਡ ਦੇਕੇ ਮਰਨ ਅਤੇ ਅਪਾਹਜ ਹੋਣ ਤੋਂ ਬਚਾਇਆ ਜਾ ਸਕਦਾ ਹੈ।
ਐਸ ਪੀ ਸੀ ਇੰਚਾਰਜ ਅਧਿਆਪਕ ਸ਼੍ਰੀ ਕੁਸ਼ਲਿੰਦਰ ਸਿੰਘ ਨੇ ਧੰਨਵਾਦ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਸਕੂਲ ਦੇ ਅਠਵੀਂ ਨੋਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਟੂਡੈਂਟ ਪੁਲਿਸ ਕਰੇਡਿਟ ਬਣਾਉਣ ਲਈ, ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ, ਆਵਾਜਾਈ ਸੁਰੱਖਿਆ, ਪੀੜਤਾਂ ਦੀ ਸਹਾਇਤਾ ਕਰਨ, ਨਿਯਮਾਂ ਕਾਨੂੰਨਾਂ ਅਸੂਲਾਂ ਫਰਜ਼ਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਹਿੱਤ ਪੁਲਿਸ ਸਾਂਝ ਕੇਂਦਰ ਦੇ ਅਧਿਕਾਰੀਆਂ ਅਤੇ ਸ਼੍ਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਰੈੱਡ ਕਰਾਸ ਸੁਸਾਇਟੀ ਦੇ ਪ੍ਰਸੰਸਾਯੋਗ ਉਪਰਾਲੇ ਹਨ ਜ਼ੋ ਸਿਖਿਆ ਸੰਸਥਾਵਾਂ ਵਿਖੇ ਜਾਕੇ ਵਿਦਿਆਰਥੀਆਂ, ਅਧਿਆਪਕਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਟ੍ਰੇਨਿੰਗਾਂ ਅਭਿਆਸ ਦੇ ਰਹੇ ਹਨ।
ਅਜ ਵਿਦਿਆਰਥੀ ਇਹ ਸੱਭ ਦੀ ਟ੍ਰੇਨਿੰਗਾਂ ਲੈਕੇ , ਭਵਿੱਖ ਵਿੱਚ ਦੇਸ਼ ਸਮਾਜ ਘਰ ਪਰਿਵਾਰਾਂ ਦੇ ਮਦਦਗਾਰ ਦੋਸਤ ਬਣਕੇ ਐਮਰਜੈਂਸੀ ਦੌਰਾਨ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਅਤੇ ਪ੍ਰਸ਼ਾਸਨ ਦੀ ਸਹਾਇਤਾ ਕਰਨ ਲਈ ਜੁਮੇਵਾਰ ਵਫ਼ਾਦਾਰ ਨਾਗਰਿਕ ਬਣ ਸਕਦੇ ਹਨ।
