ਗੁਰਦੁਆਰਾ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਗੜਸ਼ੰਕਰ ਵਿੱਚ ਵਿਸ਼ੇਸ਼ ਗੁਰਮਤ ਸਮਾਗਮ 8 ਨੂੰ

ਗੜਸ਼ੰਕਰ, 27 ਅਗਸਤ- ਗੁਰਦੁਆਰਾ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ, ਗੜਸ਼ੰਕਰ ਤੋਂ ਕਮੇਟੀ ਮੈਂਬਰ ਤਰਲੋਕ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਰਜਿਸਟਰ ਨਵਾਂਸ਼ਹਿਰ ਵੱਲੋਂ ਵਿਸ਼ੇਸ਼ ਗੁਰਮਤ ਸਮਾਗਮ 8 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ।
ਉਹਨਾਂ ਨੇ ਦੱਸਿਆ ਕਿ ਸਮਾਗਮ ਦੇ ਸਰਪਰਸਤ ਸਰਦਾਰ ਬਰਜਿੰਦਰ ਸਿੰਘ ਸੈਨਪੁਰ ਹਨ।ਇਸ ਮੌਕੇ ਭਾਈ ਹਰਭਜਨ ਸਿੰਘ ਸ਼ੋਤਲਾ ਵਾਲੇ ਅਤੇ ਗਿਆਨੀ ਸ਼ਰਨਜੀਤ ਸਿੰਘ ਲੁਧਿਆਣੇ ਵਾਲੇ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ।
ਇਸ ਮੌਕੇ ਉਹਨਾਂ ਨਾਲ ਰੋਸ਼ਨ ਸਿੰਘ, ਕਪੂਰ ਸਿੰਘ, ਧਰਮਜੀਤ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ, ਸੁਰਜੀਤ ਸਿੰਘ, ਕੁਲਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।