ਪੈਰਾਗਾਨ69 ਵਿਖੇ ਖੇਡ ਦਿਵਸ ਮਨਾਇਆ

ਐਸ ਏ ਐਸ ਨਗਰ, 11 ਅਕਤੂਬਰ - ਨੰਨ੍ਹੇ ਮਣਕੇ ਪਲੇਅ ਵੇਅ ਐਂਡ ਫਾਉਂਡੇਸ਼ਨ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ -69 ਮੁਹਾਲੀ ਵਿਖੇ ਖੇਡ ਦਿਵਸ ਮਨਾਇਆ ਗਿਆ।
ਸਮਾਰੋਹ ਦੀ ਸ਼ੁਰੂਆਤ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਵਿਚਕਾਰ ਬਾਸਕਟ ਬਾਲ ਮੈਚ ਤੋਂ ਕੀਤੀ ਗਈ। ਇਸ ਸਮਾਰੋਹ ਵਿੱਚ ਛੇਵੀ ਤੋਂ ਲੈ ਕੇ ਬਾਰਵੀਂ ਤੱਕ ਦੇ ਵਿਦਿਆਰਥੀਆਂ ਦੁਆਰਾ ਹਿੱਸਾ ਲਿਆ ਗਿਆ।
ਨੌਵੀਂ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਵਿਚਕਾਰ ਤਿੰਨ ਟੰਗੀ ਦੌੜ ਅਤੇ ਰੱਸੀ ਟੱਪਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਤੋਂ ਇਲਾਵਾ ਛੇਵੀਂ ਸੱਤਵੀਂ, ਅੱਠਵੀਂ ਦੇ ਵਿਦਿਆਰਥੀਆਂ ਵਿਚਕਾਰ ਅਲੱਗ- ਅਲੱਗ ਤਰ੍ਹਾਂ ਦੀਆਂ ਖੇਡਾਂ ਵਿੱਚ ਮੁਕਾਬਲਾ ਕਰਵਾਇਆ ਗਿਆ। 
ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡਾਂ ਰਾਹੀਂ ਵਿਦਿਆਰਥੀਆਂ ਵਿੱਚ ਟੀਮ ਵਰਕ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਵਿਕਾਸ ਕੀਤਾ ਗਿਆ।