ਸ੍ਰੀ ਗੁਰੂ ਰਵਿਦਾਸ ਨੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਜਗਾਇਆ: ਕੁਲਜੀਤ ਸਿੰਘ ਬੇਦੀ
ਐਸ.ਏ.ਐਸ. ਨਗਰ, 12 ਫਰਵਰੀ – ਨਗਰ ਨਿਗਮ ਦੇ ਡਿਪਟੀ ਮੇਅਰ ਸ੍ਰੀ. ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਜਗਾਇਆ ਅਤੇ ਉਨ੍ਹਾਂ ਨੂੰ ਜ਼ੁਲਮ ਦੇ ਵਿਰੁੱਧ ਖੜ੍ਹਾ ਕੀਤਾ।
ਭਗਤ ਸ਼੍ਰੀ ਰਵਿਦਾਸ ਜੀ ਦੇ ਆਗਮਨ ਦਿਵਸ ਮੌਕੇ ਮੋਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਵੱਖ-ਵੱਖ ਥਾਵਾਂ 'ਤੇ ਆਯੋਜਿਤ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲੈਂਦੇ ਹੋਏ, ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਜਾਤੀਵਾਦ ਦੇ ਹਨੇਰੇ ਵਿੱਚ ਡੁੱਬੇ ਸਮਾਜ ਵਿੱਚ ਦੱਬੇ-ਕੁਚਲੇ ਵਰਗ ਨੂੰ ਆਪਣੇ ਹੱਕਾਂ ਲਈ ਲੜਨ ਦੇ ਯੋਗ ਬਣਾਇਆ ਅਤੇ ਮਨੁੱਖਤਾ ਦੇ ਸਿਧਾਂਤਾਂ ਨੂੰ ਮਜ਼ਬੂਤ ਕੀਤਾ।
ਉਨ੍ਹਾਂ ਕਿਹਾ ਕਿ ਅੱਜ ਜਾਤੀਵਾਦ ਦਾ ਸਰਾਪ ਇੱਕ ਵਾਰ ਫਿਰ ਸਮਾਜ 'ਤੇ ਭਾਰੂ ਹੈ ਅਤੇ ਇਸ ਨਾਲ ਨਜਿੱਠਣ ਲਈ ਭਗਤ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦੀ ਲੋੜ ਹੈ।
