ਸੂਬਾ ਸਰਕਾਰ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਕਰਾਉਣ ਲਈ ਪ੍ਰਤੀਬੱਧ ਆਰਤੀ ਸਿੰਘ ਰਾਓ

ਚੰਡੀਗੜ੍ਹ, 4 ਨਵੰਬਰ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਅੱਜ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿੱਚ ਪੂਰੇ ਸੂਬੇ ਵਿੱਚ ਆਏ ਲੋਕਾਂ ਦੀ ਸਮਸਿਆਵਾਂ ਸੁਣੀਆਂ।
          ਆਰਤੀ ਸਿੰਘ ਰਾਓ ਨੇ ਹਰੇਕ ਵਿਅਕਤੀ ਦੀਆਂ ਧਿਆਨ ਨਾਲ ਉਨ੍ਹਾਂ ਦੀ ਸਮਸਿਆ ਦਾ ਵੇਰਵਾ ਸੁਣਿਆ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਜਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਜਨਤਾ ਦੀ ਸ਼ਿਕਾਇਤਾਂ ਦਾ ਸਮੇਂ 'ਤੇ ਹੱਲ ਕਰਨਾ ਸੂਬਾ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ।
          ਸਮਸਿਆਵਾਂ ਸੁਣਦੇ ਸਮੇਂ ਮੰਤਰੀ ਨੇ ਸਪਸ਼ਟ ਨਿਰਦੇਸ਼ ਦਿੱਤੇ ਕਿ ਕਿਸੇ ਵੀ ਸ਼ਿਕਾਇਤ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਰੇਕ ਮਾਮਲੇ ਦੀ ਪ੍ਰਗਤੀ ਰਿਪੋਰਟ ਸਮੇਂ-ਸਮੇਂ 'ਤੇ ਉਨ੍ਹਾਂ ਨੂੰ ਉਪਲਬਧ ਕਰਾਉਣ ਅਤੇ ਇਹ ਯਕੀਨੀ ਕਰਨ ਕਿ ਹੱਲ ਪਾਰਦਰਸ਼ੀ ਅਤੇ ਪ੍ਰਭਾਵੀ ਹੋਵੇ।
          ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਕਰਾਉਣ ਅਤੇ ਪ੍ਰਸਾਸ਼ਨ ਨੂੰ ਲੈ ਕੇ ਵੱਧ ਜਵਾਬਦੇਹ ਬਨਾਉਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਲੋਕਾਂ ਦੀ ਸਮਸਿਆਵਾਂ ਦਾ ਨਿਪਟਾਰਾ ਪ੍ਰਾਥਮਿਕਤਾ ਦੇ ਆਧਾਰ 'ਤੇ ਕੀਤਾ ਜਾਵੇਗਾ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ।