ਸਟੂਡੈਂਟ ਪੁਲਿਸ ਕਰੇਡਿਟ ਨੂੰ ਆਫ਼ਤ ਪ੍ਰਬੰਧਨ ਫਸਟ ਏਡ ਪੀੜਤਾਂ ਨੂੰ ਬਚਾਉਣ ਦੀ ਟ੍ਰੇਨਿੰਗ ਦਿੱਤੀ
ਪਟਿਆਲਾ:- ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੁਲਿਸ ਗਤੀਵਿਧੀਆਂ ਅਤੇ ਲੋਕ ਭਲਾਈ ਸਕੀਮਾਂ, ਮਾਨਵਤਾ ਦੀ ਭਵਿੱਖ ਵਿੱਚ ਆਉਣ ਵਾਲੀਆਂ ਕੁਦਰਤੀ ਅਤੇ ਮਨੁੱਖੀ ਆਫਤਾਵਾਂ, ਜੰਗਾਂ ਸਮੇਂ ਸੁਰੱਖਿਆ ਬਚਾਉ, ਮਦਦ ਦੇ ਕਾਰਜਾਂ ਨਾਲ ਜੋੜਣ ਲਈ, ਪਟਿਆਲਾ ਦੇ 10 ਸਕੂਲਾਂ ਦੇ ਵਿਦਿਆਰਥੀਆਂ ਨੂੰ ਸਟੂਡੈਂਟ ਪੁਲਿਸ ਕਰੇਡਿਟ ਵਜੋਂ ਤਿਆਰ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਹਿੱਤ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਅਤੇ ਇੰਚਾਰਜ ਸਾਂਝ ਕੇਂਦਰਾਂ ਰਾਹੀ ਵੱਖ ਵੱਖ ਵਿਸ਼ਿਆਂ ਬਾਰੇ ਕਰੇਡਿਟ ਨੂੰ ਟ੍ਰੇਨਿੰਗਾਂ ਦਿੱਤੀਆਂ ਜਾ ਰਹੀਆਂ ਹਨ।
ਇਸੇ ਸਬੰਧ ਵਿੱਚ ਸਾਂਝ ਕੇਂਦਰ ਰਾਜਪੁਰਾ ਦੇ ਇੰਚਾਰਜ ਸਬ ਇੰਸਪੈਕਟਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ, ਮਦਨਪੁਰ ਚਲਹੇੜੀ ਦੇ ਵਿਦਿਆਰਥੀਆਂ ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਪੁਲਿਸ ਅਤੇ ਸਾਂਝ ਕੇਂਦਰਾਂ ਦੀਆਂ ਗਤੀਵਿਧੀਆਂ, ਪਬਲਿਕ ਸੁਰੱਖਿਆ, ਪੀੜਤਾਂ ਦੀ ਸਹਾਇਤਾ ਕਰਨ, ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ ਦੀ ਟ੍ਰੇਨਿੰਗ ਸ਼੍ਰੀ ਕਾਕਾ ਰਾਮ ਵਰਮਾ, ਅਤੇ ਸਬ ਇੰਸਪੈਕਟਰ ਭੁਪਿੰਦਰ ਸਿੰਘ ਵਲੋਂ ਦਿੱਤੀ ਗਈ ਕਿ ਕੁਦਰਤੀ ਜਾਂ ਮਨੁੱਖੀ ਆਫਤਾਵਾਂ, ਜੰਗਾਂ, ਘਰੇਲੂ ਜਾਂ ਖੇਤਰ ਫੈਕਟਰੀਆਂ ਸੜਕਾਂ ਦੀਆਂ ਘਟਨਾਵਾਂ, ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਕਰੰਟ ,ਇਮਾਰਤਾਂ ਡਿਗਣ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਟ੍ਰੇਨਿੰਗ, ਅਭਿਆਸ ਕਰਕੇ ਹਜ਼ਾਰਾਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ।
ਸਕੂਲ ਸਟੂਡੈਂਟ ਪੁਲਿਸ ਕਰੇਡਿਟ ਇੰਚਾਰਜ ਸ੍ਰੀਮਤੀ ਅਨੁਪਮ, ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ, ਪਿੰਡ ਦੇ ਪੰਚਾਇਤ ਮੈਂਬਰਾਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ ਅਤੇ ਘਰੇਲੂ ਘਟਨਾਵਾਂ ਦੌਰਾਨ, ਜ਼ਿੰਦਗੀਆਂ ਅਤੇ ਪ੍ਰਾਪਰਟੀਆਂ ਨੂੰ ਸੁਰੱਖਿਅਤ ਰਖਣ ਦੀ ਟ੍ਰੇਨਿੰਗਾਂ , ਅਭਿਆਸ, ਪਹਿਲੀ ਵਾਰ ਕਰਵਾਏ ਗਏ ਹਨ।
ਉਨ੍ਹਾਂ ਵਲੋਂ ਪੰਜਾਬ ਸਰਕਾਰ, ਪੁਲਿਸ ਅਤੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਰੈੱਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਸ਼੍ਰੀ ਕਾਕਾ ਰਾਮ ਵਰਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਭਵਿੱਖ ਦੀਆਂ ਚਨੋਤੀਆ ਦਾ ਸਾਮਣਾ ਕਰਨਾ ਲਈ, ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਸਾਰੇ ਪਿੰਡਾਂ ਦੇ ਵਿਦਿਆਰਥੀਆਂ ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਕਰਵਾਈਆਂ ਜਾਣ।
