ਐੱਮ ਏ ਅਰਥ ਸ਼ਾਸਤਰ ਦੇ ਸਮੈਸਟਰ ਦੂਜਾ ਵਿੱਚ ਸ਼ਾਨਦਾਰ ਨਤੀਜੇ ਵਾਲੀਆਂ ਵਿਦਿਆਰਥੀਆਂ ਸਨਮਾਨਿਤ
ਮਾਹਿਲਪੁਰ, 29 ਜੁਲਾਈ:- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚੱਲਦੇ ਕੋਰਸ ਐੱਮ ਏ ਅਰਥ ਸ਼ਾਸਤਰ ਦੇ ਸਮੈਸਟਰ ਦੂਜਾ ਵਿੱਚ ਸ਼ਾਨਦਾਰ ਨਤੀਜਾ ਹਾਸਿਲ ਕਰਨ ਵਾਲੀਆਂ ਵਿਦਿਆਰਥੀਆਂ ਨੂੰ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰੀ , ਖਜ਼ਾਨਚੀ ਵੀਰਇੰਦਰ ਸ਼ਰਮਾ, ਮੰਗਲਜੀਤ ਸਿੰਘ ਲਾਲੀ, ਪ੍ਰਿੰਸੀਪਲ ਡਾ ਪਰਵਿੰਦਰ ਸਿੰਘ, ਜਸਵੰਤ ਸਿੰਘ, ਬੀ.ਐੱਡ ਕਾਲਜ ਦੇ ਪ੍ਰਿੰਸੀਪਲ ਢਾ ਰੋਹਤਾਂਸ਼ ਅਤੇ ਵਿਭਾਗ ਦੇ ਮੁਖੀ ਪ੍ਰੋ ਜਸਵਿੰਦਰ ਸਿੰਘ ਅਤੇ ਸਟਾਫ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਪਰਵਿੰਦਰ ਸਿੰਘ ਅਤੇ ਪ੍ਰੋ ਜਸਵਿੰਦਰ ਸਿੰਘ ਨੇ ਦੱਸਿਆ ਕਿ ਐੱਮ ਏ ਅਰਥ ਸ਼ਾਸਤਰ ਦੇ ਸਮੈਸਟਰ ਦੂਜਾ ਦੇ ਨਤੀਜੇ ਵਿੱਚ ਵਿਦਿਆਰਥਣ ਸਾਨੀਆ ਨੇ 78 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸੋਹਾਨੀ ਜਸਵਾਲ ਨੇ 76 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਨਵਦੀਪ ਕੌਰ ਨੇ 66 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਅਤੇ ਹਾਜ਼ਰ ਸਟਾਫ ਨੇ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ 'ਤੇ ਮੁਬਾਰਕਬਾਦ ਦਿੱਤੀ ਅਤੇ ਹੋਰ ਮਿਹਨਤ ਲਈ ਪ੍ਰੇਰਿਆ। ਸਮਾਰੋਹ ਮੌਕੇ ਲੇਖਕ ਬਲਜਿੰਦਰ ਮਾਨ, ਡਾ ਜੇ ਬੀ ਸੇਖੋਂ, ਡਾ ਰਾਕੇਸ਼ ਕੁਮਾਰ, ਪ੍ਰੋ ਅਨੁਰਾਧਾ, ਪਰੋ ਅਮਨਦੀਪ ਆਦਿ ਵੀ ਹਾਜ਼ਰ ਸਨ।
