ਸਬ ਇੰਸਪੈਕਟਰ ਸ੍ਰੀ ਛੈਰੀਨ ਚੇਚੀ ਤੱਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ

ਹਰੋਲੀ/ਊਨਾ, 26 ਅਗਸਤ (ਰਾਜਵੀਰ ਚੋਪੜਾ):- ਸਬ ਇੰਸਪੈਕਟਰ ਸ੍ਰੀ ਛੈਰੀਨ ਚੇਚੀ ਨੇ ਬੀਨੇਵਾਲ ਵਿਖੇ ਨਵੇਂ ਚੌਕੀ ਇੰਚਾਰਜ ਵਜੋਂ ਅਹੁਦਾ ਸੰਭਾਲਣ ਉਪਰੰਤ ਤੱਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚ ਕੇ ਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਬਾਬਾ ਕੇਵਲ ਸਿੰਘ, ਬਾਬਾ ਨਰੇਸ਼ ਸਿੰਘ ਅਤੇ ਬਾਬਾ ਸੁਖਦੇਵ ਸਿੰਘ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।