ਸੁਖਬੀਰ ਬਾਦਲ ਨੇ ਹਰਪ੍ਰੀਤ ਸਿੰਘ ਸਿਮਕ ਦੇ ਮੁੱਖ ਦਫਤਰ ਦਾ ਕੀਤਾ ਉਦਘਾਟਨ
ਲੁਧਿਆਣਾ:- ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੇ ਇਨਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿਮਕ ਦੇ ਦਫਤਰ ਦਾ ਉਦਘਾਟਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ, ਸ਼੍ਰੋਮਣੀ ਅਕਾਲੀ ਦਲ ਦੇ ਆਗੂ, ਵਰਕਰਾਂ ਤੇ ਸਮਰਥਕਾਂ ਦੇ ਸਨਮੁੱਖ ਹੁੰਦੇ ਹੋਏ ਹਲਕਾ ਇਨਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿਮਕ ਦੀ ਤਾਰੀਫ ਕਰਦਿਆਂ ਕਿਹਾ, ਕਿ ਮੈਂ ਹਰ ਰੋਜ਼ ਦੇਖਦਾ ਹਾਂ, ਕਿ ਹਲਕਾ ਗਿੱਲ ਦੇ ਵਰਕਰ ਬਹੁਤ ਮਿਹਨਤ ਕਰ ਰਹੇ ਹਨ।
ਅੱਜ ਲੋੜ ਹੈ ਪੰਜਾਬ ਨੂੰ ਬਚਾਉਣ ਦੀ ਪੰਜਾਬ ਨੂੰ ਖੇਤਰੀ ਪਾਰਟੀ ਹੀ ਬਚਾ ਸਕਦੀ ਹੈ। ਪਹਿਲਾ ਕਾਂਗਰਸੀ ਲੁਟੇਰੇ ਸੀ ਅਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਤਰੱਕੀ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਈ ਹੈ। ਉਦਘਾਟਨੀ ਸਮਾਗਮ ਮੌਕੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿਮਕ ਤੇ ਆਗੂਆਂ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
