ਦਾਖ਼ਲੇ ਦੀ ਆਖ਼ਰੀ ਮਿਤੀ ਕੱਟਿਆ 30 ਅਕਤੂਬਰ ਤੱਕ ਵਧਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ
ਅੰਬਾਲਾ, 13 ਸਤੰਬਰ:- ਫੈਡਰੇਸ਼ਨ ਆਫ ਸੈਲਫ-ਫਾਇਨਾਂਸਿੰਗ ਟੈਕਨੀਕਲ ਇੰਸਟੀਚਿਊਟਸ' (FSFTI) ਅਤੇ 'ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ' (PUCA) ਦੇ ਪ੍ਰਧਾਨ ਅਤੇ 'ਆਰੀਅਨਜ਼ ਗਰੁੱਪ ਆਫ ਕਾਲਜਿਜ਼' ਦੇ ਚੇਅਰਮੈਨ ਉੱਘੇ ਸਿੱਖਿਆ ਸ਼ਾਸਤਰੀ ਡਾ. ਅੰਸ਼ੂ ਕਟਾਰੀਆ ਨੇ ਦੇਸ਼ ਭਰ ਵਿੱਚ ਦਾਖ਼ਲੇ ਦੀ ਆਖ਼ਰੀ ਮਿਤੀ (ਕੱਟ-ਆਫ) ਨੂੰ 30 ਅਕਤੂਬਰ ਤੱਕ ਵਧਾਉਣ ਦੀ ਮੰਗ ਨੂੰ ਲੈ ਕੇ ਮਾਣਯੋਗ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ।
ਡਾ. ਕਟਾਰੀਆ ਨੇ ਕਿਹਾ ਕਿ ਮਿਆਦ ਵਿੱਚ ਇਹ ਵਾਧਾ ਦੇਸ਼ ਭਰ ਦੇ ਲਗਭਗ 8-10 ਲੱਖ ਵਿਦਿਆਰਥੀਆਂ ਅਤੇ ਲਗਭਗ 20,000 ਪ੍ਰਾਈਵੇਟ ਕਾਲਜਾਂ ਨੂੰ ਵੱਡੀ ਰਾਹਤ ਪ੍ਰਦਾਨ ਕਰ ਸਕਦਾ ਹੈ ਜੋ ਅਜੇ ਵੀ ਪੇਸ਼ੇਵਰ ਅਤੇ ਉੱਚ ਸਿੱਖਿਆ ਕੋਰਸਾਂ ਵਿੱਚ ਦਾਖ਼ਲੇ ਦੇ ਮੌਕਿਆਂ ਦੀ ਉਡੀਕ ਕਰ ਰਹੇ ਹਨ।
ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ' (AICTE) ਅਤੇ 'ਫਾਰਮੇਸੀ ਕੌਂਸਲ ਆਫ ਇੰਡੀਆ' (PCI) ਦੁਆਰਾ ਨਿਯੰਤਰਿਤ ਪੇਸ਼ੇਵਰ ਕੋਰਸਾਂ ਲਈ ਦਾਖ਼ਲੇ ਦੀ ਆਖ਼ਰੀ ਮਿਤੀ 30 ਅਕਤੂਬਰ ਤੱਕ ਵਧਾਉਣ ਦੀ ਮੰਗ ਵਾਲੀ ਇੱਕ ਪਟੀਸ਼ਨ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਜਾ ਚੁੱਕੀ ਹੈ ਜਦੋਂ ਕਿ। ਯੂਨੀਵਰਸਿਟੀ ਗਰਾਂਟਸ ਕਮਿਸ਼ਨ' (UGC) ਅਤੇ 'ਨੈਸ਼ਨਲ ਕਮਿਸ਼ਨ ਫਾਰ ਅਲਾਈਡ ਐਂਡ ਹੈਲਥ ਕੇਅਰ ਪ੍ਰੋਫੈਸ਼ਨਜ਼'(NCAHP) ਦੇ ਅਧੀਨ ਆਉਂਦੇ ਕੋਰਸਾਂ ਲਈ ਇੱਕ ਵੱਖਰੀ ਰਿੱਟ ਪਟੀਸ਼ਨ ਵੀ ਜਲਦੀ ਹੀ ਦਾਇਰ ਕੀਤੀ ਜਾ ਰਹੀ ਹੈ।
ਡਾ. ਕਟਾਰੀਆ ਨੇ ਕਿਹਾ ਕਿ ਦੇਰੀ ਨਾਲ ਹੋਈ ਕਾਊਂਸਲਿੰਗ, ਲਟਕਦੀਆਂ ਮਾਨਤਾਵਾਂ (affiliations), ਮਨਜ਼ੂਰੀਆਂ, ਪ੍ਰਕਿਰਿਆਤਮਕ ਮੁੱਦਿਆਂ ਜਾਂ ਉਨ੍ਹਾਂ ਦੇ ਵੱਸ ਤੋਂ ਬਾਹਰ ਦੇ ਹੋਰ ਹਾਲਤਾਂ ਕਾਰਨ ਵਿਦਿਆਰਥੀਆਂ ਦਾ ਪੂਰਾ ਅਕਾਦਮਿਕ ਸਾਲ ਖ਼ਰਾਬ ਨਹੀਂ ਹੋਣਾ ਚਾਹੀਦਾ।
ਜ਼ਿਕਰਯੋਗ ਹੈ ਕਿ ਪਿਛਲੇ 4-5 ਸਾਲਾਂ ਤੋਂ ਕਟਾਰੀਆ ਲਗਾਤਾਰ ਸੁਪਰੀਮ ਕੋਰਟ ਦੇ ਸਾਹਮਣੇ ਦਾਖ਼ਲੇ ਦੀ ਆਖ਼ਰੀ ਮਿਤੀ ਵਧਾਉਣ ਦਾ ਮੁੱਦਾ ਉਠਾਉਂਦੇ ਆ ਰਹੇ ਹਨ ਅਤੇ ਵਿਦਿਆਰਥੀਆਂ ਦੇ ਵੱਡੇ ਹਿਤ ਵਿੱਚ ਪਿਛਲੇ ਅਕਾਦਮਿਕ ਸੈਸ਼ਨਾਂ ਦੌਰਾਨ ਅਨੁਕੂਲ ਰਾਹਤ ਪ੍ਰਾਪਤ ਕਰਨ ਵਿੱਚ ਸਫਲ ਰਹੇ ਹਨ।
