ਟੀ20 ਵਿਸ਼ਵ ਕੱਪ ਭਾਰਤ ਨੇ ਅਮਰੀਕਾ ਨੂੰ 29 ਦੌੜਾਂ ਨਾਲ ਹਰਾਇਆ

ਮੁੰਬਈ, 7 ਫਰਵਰੀ:- ਟੀ-20 ਵਿਸ਼ਵ ਕੱਪ ਦੇ ਸ਼ੁਰੂਆਤੀ ਮੈਚ ਵਿੱਚ ਟੀਮ ਇੰਡੀਆ ਅਮਰੀਕਾ ਨੂੰ 29 ਦੌੜਾਂ ਨਾਲ ਹਰਾ ਕੇ ਵੱਡੀ ਜਿੱਤ ਹਾਸਿਲ ਕੀਤੀ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਅਮਰੀਕਾ ਨੂੰ 162 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਦੇ ਨਾਲ ਭਾਰਤ ਨੇ ਜਿੱਤ ਦਾ ਖਾਤਾ ਖੋਲ੍ਹ ਲਿਆ ਹੈ।
ਮੈਚ ਦੀ ਸ਼ੁਰੂਆਤ ਵਿੱਚ ਟਾਸ ਜਿੱਤ ਕੇ ਅਮਰੀਕਾ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ ਸਿਰਫ਼ 46 ਦੌੜਾਂ 'ਤੇ ਚਾਰ ਵਿਕਟਾਂ ਗੁਆ ਦਿੱਤੀਆਂ। ਕਪਤਾਨ ਸੂਰਿਆਕੁਮਾਰ ਯਾਦਵ ਨੇ 49 ਗੇਂਦਾਂ 'ਤੇ 84 ਦੌੜਾਂ ਬਣਾ ਕੇ ਟੀਮ ਨੂੰ ਸਨਮਾਨਜਨਕ ਸਕੋਰ ਤੱਕ ਪਹੁੰਚਣ ਵਿੱਚ ਮਦਦ ਕੀਤੀ ਸੀ।