ਟੀਮ ਹਿਊਮਨ ਸਰਵਿਸ ਸੋਸਾਇਟੀ ਵੱਲੋਂ ਇੰਚਾਰਜ ਬਲਬੇੜਾ ਚੌਕੀ ਰਾਮਕਰਨ ਸਨਮਾਨਿਤ
ਬਲਬੇੜਾ:- ਟੀਮ ਹਿਊਮਨ ਸਰਵਿਸ ਸੋਸਾਇਟੀ ਪੰਜਾਬ ਦੇ ਪ੍ਰਧਾਨ ਜਤਿੰਦਰ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਇੰਚਾਰਜ ਬਲਬੇੜਾ ਚੌਕੀ ਰਾਮਕਰਨ ਨੂੰ ਉਨ੍ਹਾਂ ਦੀਆਂ ਸਮਾਜ ਸੇਵੀ ਗਤੀਵਿਧੀਆਂ ਅਤੇ ਇਮਾਨਦਾਰ ਸੇਵਾਵਾਂ ਲਈ ਸਨਮਾਨ ਚਿੰਨ੍ਹ ਅਤੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੰਜਾਬ ਪ੍ਰਧਾਨ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਰਾਮਕਰਨ ਇੱਕ ਪੁਲਿਸ ਅਧਿਕਾਰੀ ਹੋਣ ਦੇ ਨਾਲ-ਨਾਲ ਸਮਾਜ ਸੇਵੀ ਵੀ ਹਨ ਅਤੇ ਸਮਾਜ ਸੇਵਾ ਦੇ ਕੰਮਾਂ ਵਿੱਚ ਟੀਮ ਹਿਊਮਨ ਸਰਵਿਸ ਸੋਸਾਇਟੀ ਦਾ ਵੀ ਬਹੁਤ ਸਹਿਯੋਗ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਮਕਰਨ ਦੇ ਬਲਬੇੜਾ ਚੌਕੀ ਵਿੱਚ ਇੰਚਾਰਜ ਵਜੋਂ ਆਉਣ ਨਾਲ ਬਲਬੇੜਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਨੇ ਗਲਤ ਅਨਸਰਾਂ ’ਤੇ ਨਕੇਲ ਕੱਸਣ ਲਈ ਵੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਹੈ।
ਜਤਿੰਦਰ ਸ਼ਰਮਾ ਨੇ ਕਿਹਾ ਕਿ ਰਾਮਕਰਨ ਕਈ ਥਾਣਿਆਂ ਅਤੇ ਪੁਲਿਸ ਚੌਕੀਆਂ ਵਿੱਚ ਇੰਚਾਰਜ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਮਕਰਨ ਵਰਗੇ ਇਮਾਨਦਾਰ, ਸਮਾਜ ਪ੍ਰਤੀ ਸਮਰਪਿਤ ਅਤੇ ਚੰਗੇ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਪੂਰੇ ਪੰਜਾਬ ਵਿੱਚ ਲੋੜ ਹੈ। ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਟੀਮ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਹ ਦੁਆ ਕਰਦੇ ਹਨ ਕਿ ਅਜਿਹੇ ਹੋਣਹਾਰ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਵੱਧ ਤੋਂ ਵੱਧ ਤਰੱਕੀਆਂ ਦੇ ਕੇ ਉਨ੍ਹਾਂ ਦਾ ਅਤੇ ਪੰਜਾਬ ਦਾ ਮਾਣ ਵਧਾਇਆ ਜਾਵੇ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੰਜਾਬ ਪ੍ਰਧਾਨ ਜਤਿੰਦਰ ਸ਼ਰਮਾ, ਐਸ.ਸੀ. ਸੈੱਲ ਚੇਅਰਮੈਨ ਕਰਮਜੀਤ ਲਚਕਾਣੀ, ਚੇਅਰਮੈਨ ਰਤਨ ਮੱਟੂ, ਰਾਮ ਚੰਦਰ ਟਾਂਕ, ਰਾਜੇਸ਼ਵਰ, ਕੁਲਦੀਪ ਚੀਮਾ, ਜਸਪਾਲ ਸਿੰਘ, ਅਮਰੀਕ ਸਿੰਘ, ਨਿਹੰਗ ਸਿੰਘ, ਬਿੱਟੂ, ਟੀਮ ਦੇ ਮੈਂਬਰ ਅਤੇ ਪਤਵੰਤੇ ਸੱਜਣ ਮੌਜੂਦ ਰਹੇ।
