ਬਾਲੀ ਗੋਤ ਦੇ ਜਠੇਰਿਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ
ਨਵਾਂਸ਼ਹਿਰ:- ਪਿੰਡ ਮੁਜੱਫਰਪੁਰ ਵਿਖੇ ਬਾਲੀ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਇਸ ਵਾਰ ਵੀ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਪੂਰਵਕ ਤਰੀਕੇ ਨਾਲ ਮਨਾਇਆ ਗਿਆ । ਸਭ ਤੋਂ ਪਹਿਲਾਂ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ। ਜਿਸ ਵਿਚ ਸ਼ਰਧਾਲੂਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਤੋਂ ਬਾਅਦ ਮੇਲੇ ਵਿਚ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਨੇ ਜਠੇਰਿਆਂ ਦੇ ਧਾਰਮਿਕ ਅਸਥਾਨ ਤੇ ਮੱਥਾ ਟੇਕਿਆ। ਉਪਰੰਤ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਵਿਚ ਪ੍ਰਸਿੱਧ ਗਾਇਕ ਲੱਕੀ ਹਿਆਲਾ ਨੇ ਆਪਣੇ ਧਾਰਮਿਕ ਗੀਤਾਂ ਰਾਹੀਂ ਹਾਜ਼ਰੀ ਭਰੀ। ਉਨ੍ਹਾਂ ਆਪਣੇ ਗੀਤਾਂ ਰਾਹੀਂ ਸੰਗਤਾਂ ਨੂੰ ਝੂਮਣ ਤੇ ਮਜਬੂਰ ਕਰ ਦਿੱਤਾ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇਸ ਰਾਜ ਬਾਲੀ ਮੁਬਾਰਕਪੁਰ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਵਲੋਂ ਸਰਵਸੰਮਤੀ ਨਾਲ ਲਏ ਗਏ ਫੈਸਲੇ ਅਨੁਸਾਰ ਹਰ ਸਾਲ ਦੀਵਾਲੀ ਤੋਂ ਅਗਲੇ ਦਿਨ ਕਰਵਾਏ ਜਾਣ ਵਾਲੇ ਜੋੜ ਮੇਲੇ ਵਿਚ ਬਾਲੀ ਗੋਤ ਜਠੇਰਿਆਂ ਨਾਲ ਸਬੰਧਤ ਲੋੜਵੰਦ ਮਹਿਲਾਵਾਂ ਅਤੇ ਵਿਧਵਾ ਬੀਬੀਆਂ ਨੂੰ ਆਪਣੇ ਪੈਰਾਂ ਤੇ ਖੜ੍ਹਾ ਹੋਣ ਲਈ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜਿਹੇ ਨੇਕ ਉਪਰਾਲੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਿਰੰਤਰ ਜਾਰੀ ਰਹਿਣਗੇ।
ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੋਏ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਪ੍ਰਧਾਨ ਦੇਸ ਰਾਜ ਬਾਲੀ, ਕੈਸ਼ੀਅਰ ਪਲਵਿੰਦਰ ਕੁਮਾਰ, ਬਖਸ਼ੀਸ਼ ਬਾਲੀ, ਰਾਜ ਕੁਮਾਰ, ਦਵਿੰਦਰ ਕੁਮਾਰ,ਸੀਤਲ ਕੁਮਾਰ ਗੋਹਲੜੋਂ, ਲੇਖ ਰਾਜ ਬਾਲੀ,ਜਗਦੀਸ਼ ਰਾਏ, ਜਸਪਾਲ ਰਾਮ,ਸੱਤਪਾਲ, ਐਡਵੋਕੇਟ ਮੁਕੇਸ਼ ਕੁਮਾਰ ਬਾਲੀ ਆਦਿ ਵੀ ਹਾਜਰ ਸਨ।
