ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ, 18 ਅਪ੍ਰੈਲ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਰਣਜੀਤ ਸਿੰਘ ਬਠਿੰਡਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਖਾਲਸਾ ਪੰਥ ਦੀ ਸਾਜਨਾ ਕਰਨ ਦੇ ਪ੍ਰਸੰਗ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਪਰਮਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਤਰਨਤਾਰਨ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀ ਖਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਦੇ ਜੀਵਨ ਬ੍ਰਿਤਾਂਤ ਅਤੇ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹਤੱਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਤੋਂ ਇਲਾਵਾ ਭਾਈ ਸੁਰਿੰਦਰ ਸਿੰਘ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ, ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਭਾਈ ਜਸਮੇਰ ਸਿੰਘ ਦਾ ਇੰਟਰਨੈਸ਼ਨ ਢਾਡੀ ਜੱਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜਥਾ, ਭਾਈ ਦਵਿੰਦਰ ਸਿੰਘ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼, ਬਾਬਾ ਦੀਪ ਸਿੰਘ ਕਵੀਸ਼ਰੀ ਜੱਥਾ, ਭਾਈ ਸੁਖਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 20 ਅਪ੍ਰੈਲ ਨੂੰ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ ਜੀ । ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ ਇੰਟਰਨੈਸ਼ਨਲ ਢਾਡੀ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜੱਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।