ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ ਵੱਖ ਜਗ੍ਹਾ ਬੂਟੇ ਲਗਾਏ।

ਨਵਾਂਸ਼ਹਿਰ- ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ  ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਪ੍ਰੀਆ ਸੂਦ ਜੀ ਦੇ ਹੁਕਮਾਂ ਅਤੇ ਮਾਨਯੋਗ ਚੀਫ਼ ਜੁਡੀਸ਼ਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ ਅਮਨਦੀਪ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ 'ਹਰ ਇੱਕ ਮਨੁੱਖ-ਲਗਾਵੇ ਇੱਕ ਰੁੱਖ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
 ਇਸ ਮੁਹਿੰਮ ਦੇ ਪਹਿਲੇ ਦਿਨ ਅਥਾਰਟੀ ਦੇ ਪੀ.ਐੱਲ. ਵੀ.  ਵਾਸਦੇਵ ਪਰਦੇਸੀ, ਦੇਸ ਰਾਜ ਬਾਲੀ ਅਤੇ ਕਸ਼ਮੀਰ ਸਿੰਘ ਵਲੋਂ  ਜੇ ਐਸਐਫਐਚ ਖਾਲਸਾ ਸਕੂਲ ਚੰਡੀਗੜ੍ਹ ਰੋਡ ਨਵਾਂ ਸ਼ਹਿਰ ਦੇ ਸਹਿਯੋਗ ਨਾਲ ਵੱਖ ਵੱਖ ਕਿਸਮਾਂ ਦੇ 11 ਪੌਦੇ ਲਗਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਪੀਐਲ ਵੀ ਦੇਸ ਰਾਜ ਬਾਲੀ ਨੇ ਕਿਹਾ ਕਿ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਵੱਧ ਤੋਂ ਵੱਧ ਬੂਟੇ ਲਗਾਈਏ ਤੇ ਉਹਨਾਂ ਦਾ ਪਾਲਣ ਪੋਸ਼ਣ ਕਰੀਏ। 
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹਰੇਕ ਪਿੰਡ ਵਿੱਚ ਪੈਰਾ ਲੀਗਲ ਵਲੰਟੀਅਰਜ਼ ਰਾਹੀਂ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਗਿਆ ਹੈ।ਇਸ ਮੌਕੇ ਸਕੂਲ ਸਟਾਫ਼ ਦੇ ਨਾਲ ਖਿਡਾਰੀ ਵਿਦਿਆਰਥੀ ਵੀ ਹਾਜ਼ਰ ਸਨ।