ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਕਸ਼ਮੀਰੀ ਹਿੰਦੂ ਪ੍ਰਕੋਸ਼ਠ ਦੇ ਵਫ਼ਦ ਨੇ ਕੀਤੀ ਮੁਲਾਕਾਤ
ਚੰਡੀਗੜ੍ਹ, 10 ਸਤੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਅੱਜ ਕਸ਼ਮੀਰੀ ਹਿੰਦੂ ਪ੍ਰਕੋਸ਼ਠ, ਹਰਿਆਣਾ ਦੇ ਵਫ਼ਦ ਨੇ ਚੰਡੀਗੜ੍ਹ ਸਥਿਤ ਕਬੀਰ ਕੁਟੀਰ ਵਿਖੇ ਮੁਲਾਕਾਤ ਕੀਤੀ। ਵਫ਼ਦ ਨੇ ਮੁੱਖ ਮੰਤਰੀ ਨੂੰ 19 ਸਤੰਬਰ, 2026 ਨੂੰ ਗੁਰੂਗ੍ਰਾਮ ਵਿੱਚ ਆਯੋਜਿਤ ਹੋਣ ਵਾਲੇ ਮਾਤਾ ਲੱਲੇਸ਼ਵਰੀ (ਲੱਲ ਦੇਦ) ਦੀ 705ਵੀਂ ਜਯੰਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਸ ਦੌਰਾਨ ਵਫ਼ਦ ਨੇ ਕਸ਼ਮੀਰੀ ਭਾਈਚਾਰੇ ਨਾਲ ਜੁੜੇ ਵੱਖ-ਵੱਖ ਮੁੱਦਿਆਂ ਅਤੇ ਆਪਣੀਆਂ ਕੁਝ ਮੰਗਾਂ ਨੂੰ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਵਫ਼ਦ ਦੀਆਂ ਗੱਲਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਉਨ੍ਹਾਂ ਦੀਆਂ ਮੰਗਾਂ 'ਤੇ ਹਮਦਰਦੀ ਪੂਰਵਕ ਵਿਚਾਰ ਕਰਦਿਆਂ ਜ਼ਰੂਰੀ ਸਹਿਯੋਗ ਅਤੇ ਕਾਰਵਾਈ ਦਾ ਭਰੋਸਾ ਦਿੱਤਾ।
ਵਫ਼ਦ ਨੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਵੱਖ-ਵੱਖ ਭਾਈਚਾਰਿਆਂ ਦੀ ਸੱਭਿਆਚਾਰਕ ਵਿਰਾਸਤ ਅਤੇ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।
