ਸੀਨੀਅਰ ਸਿਟੀਜਨਜ਼ ਦੀ ਮਹੀਨਾਵਾਰ ਮੀਟਿੰਗ 13 ਨੂੰ ਹੋਵੇਗੀ
ਨਵਾਂਸ਼ਹਿਰ:- ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ 13 ਦਸੰਬਰ 2025 ਦਿਨ ਸ਼ਨੀਵਾਰ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਸ ਕੇ ਪੁਰੀ ਨੇ ਦੱਸਿਆ ਕਿ ਇਹ ਮੀਟਿੰਗ ਸ਼੍ਰੀ ਰਾਮ ਸ਼ਰਣਮ ਸਤਸੰਗ ਭਵਨ, ਲਾਲ ਚੌਂਕ ਨਵਾਂਸ਼ਹਿਰ ਵਿਖੇ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਹੋਵੇਗੀ। ਜਨਰਲ ਸਕੱਤਰ ਪੁਰੀ ਵਲੋਂ ਐਸੋਸੀਏਸ਼ਨ ਦੇ ਸਮੂਹ ਸਤਿਕਾਰਯੋਗ ਮੈਂਬਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
