ਸਮਾਗਮ ਦੌਰਾਨ ਫਾਇਰਿੰਗ ਕਰਨ ਵਾਲੇ ਦੋ ਬੰਦੇ ਪੁਲਿਸ ਨੇ ਹਿਰਾਸਤ 'ਚ ਲਏ

ਪਟਿਆਲਾ, 26 ਮਾਰਚ - ਜੁਲਕਾਂ ਥਾਣੇ ਦੀ ਪੁਲਿਸ ਨੇ ਪਿੰਡ ਦੂੰਦੀ ਮਾਜਰਾ ਵਿੱਚ ਇੱਕ ਸਮਾਗਮ ਦੌਰਾਨ ਹਵਾ ਵਿੱਚ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਬੂਟਾ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲਿਆ ਹੈ । ਇਸ ਬੰਦੂਕ ਦੇ ਲਾਇਸੈਂਸ ਧਾਰਕ ਗੁਰਬਖਸ਼ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਇਨ੍ਹਾਂ ਤਿੰਨਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਬਲਵਿੰਦਰ ਸਿੰਘ ਦੇ ਦਾਦੇ ਦੀ ਬੰਦੂਕ ਵੀ ਬਰਾਮਦ ਕਰ ਲਈ ਗਈ ਹੈ। ਸਮਾਗਮ ਦੌਰਾਨ ਬਲਵਿੰਦਰ ਸਿੰਘ ਨੇ ਆਪਣੇ ਦਾਦਾ ਗੁਰਬਖਸ਼ ਸਿੰਘ ਦੀ 12 ਬੋਰ ਦੀ ਲਾਇਸੈਂਸੀ ਬੰਦੂਕ ਲੈ ਕੇ ਹਵਾਈ ਫਾਇਰ ਕਰ ਦਿੱਤੇ। ਇਸ ਤੋਂ ਬਾਅਦ ਬੂਟਾ ਸਿੰਘ ਨੇ ਵੀ ਹਵਾ ਵਿੱਚ ਗੋਲੀਆਂ ਚਲਾ ਦਿੱਤੀਆਂ। ਸਮਾਗਮ ਵਿੱਚ ਮੌਜੂਦ ਲੋਕਾਂ ਨੇ ਜਦੋਂ ਉਨ੍ਹਾਂ ਨੂੰ ਗੋਲੀ ਚਲਾਉਣ ਤੋਂ ਰੋਕਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਜਦੋਂ ਮਾਮਲਾ ਪੁਲਿਸ ਕੋਲ ਪਹੁੰਚਿਆ ਤਾਂ ਉਨ੍ਹਾਂ ਨੇ ਐਫਆਈਆਰ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਐੱਸਐੱਚਓ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਅਜੇ ਜਾਂਚ ਚੱਲ ਰਹੀ ਹੈ ਕਿਉਂਕਿ ਜਿਨ੍ਹਾਂ ਦੇ ਘਰ ਸਮਾਗਮ ਹੋਇਆ ਸੀ, ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕਿਸ ਸਮਾਗਮ ਲਈ ਡੀਜੇ ਲਗਾਇਆ ਗਿਆ ਹੈ ਤਾਂ ਉਹ ਕੋਈ ਜਵਾਬ ਨਹੀਂ ਦੇ ਸਕੇ ਕਿ ਸਮਾਗਮ ਕਿਸ ਮੌਕੇ ਕਰਵਾਇਆ ਗਿਆ ਸੀ। ਇਸ ਲਈ ਹੁਣ ਇਸ ਦੀ ਵੀ ਜਾਂਚ ਕੀਤੀ ਜਾਵੇਗੀ।