ਸ਼ਹੀਦ ਨਰਪਿੰਦਰ ਸਿੰਘ ਪ੍ਰਿੰਸ ਦੀ ਯਾਦ ਚ ਤੋਲੇ ਮਾਜਰਾ ਵਿਖੇ ਲਹਿਰਾਇਆ ਤਿਰੰਗਾ
ਖਰੜ, 14 ਅਗਸਤ:- ਆਜ਼ਾਦੀ ਦਿਹਾੜੇ ਮੱਦੇਨਜ਼ਰ ਪਿੰਡ ਤੋਲੇ ਮਾਜਰਾ ਵਿਖੇ ਸ਼ਹੀਦ ਨਰਪਿੰਦਰ ਸਿੰਘ ਪ੍ਰਿੰਸ ਦੀ ਯਾਦ ਵਿੱਚ ਬਣੀ ਸਮਾਰਕ ’ਤੇ ਅੱਜ ਕੌਮੀ ਝੰਡਾ ਲਹਿਰਾਇਆ ਗਿਆ। ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਸ਼ਹੀਦ ਨਰਪਿੰਦਰ ਸਿੰਘ ਪ੍ਰਿੰਸ ਸਮੇਤ ਦੇਸ਼ ਦੀ ਆਜ਼ਾਦੀ ਅਤੇ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਪਰਮਿੰਦਰ ਸਿੰਘ ਸੋਨਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਸਾਨੂੰ ਸੂਰਬੀਰ ਯੋਧਿਆਂ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ। ਅੱਜ ਅਸੀਂ ਜਿਸ ਆਜ਼ਾਦ ਮਾਹੌਲ ਵਿੱਚ ਜੀਵਨ ਬਤੀਤ ਕਰ ਰਹੇ ਹਾਂ, ਉਸ ਪਿੱਛੇ ਲੱਖਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਹਨ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖੀਏ ਅਤੇ ਉਨ੍ਹਾਂ ਦੀ ਸੋਚ ਤੇ ਕੁਰਬਾਨੀ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਈਏ।
ਇਸ ਮੌਕੇ ਆਦੇਸ਼ ਮਠੋਡਾ, , ਗਗਨਦੀਪ ਸਿੰਘ ਤੋਲੇ ਮਾਜਰਾ ਸਮੇਤ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।
