ਵਿਦਿਆਰਥੀਆਂ ਨੂੰ ਟਰਾਫੀਆਂ ਵੰਡੀਆਂ ਗਈਆਂ

ਬਲੌਂਗੀ, 13 ਅਕਤੂਬਰ- ਬਲੌਂਗੀ ਦੇ ਸਰਕਾਰੀ ਹਾਈ ਸਕੂਲ ਵਿੱਚ ਸਮਾਜ ਸੇਵੀ ਨਰੇਸ਼ ਕੁਮਾਰ ਨੇਹੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਟਰਾਫੀਆਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕ ਅਜਿਹਾ ਸਾਧਨ ਹੈ, ਜੋ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਦਾ ਹੈ। 
ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਅਤੇ ਸਟਾਫ ਨੇ ਨਰੇਸ਼ ਕੁਮਾਰ ਨੇਹੀ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਕਾਰਜ ਬੱਚਿਆਂ ਨੂੰ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦੇ ਹਨ। 
ਇਸ ਮੌਕੇ ਬਲੌਂਗੀ ਕਾਲੋਨੀ ਦੇ ਸਰਪੰਚ ਜਸਵਿੰਦਰ ਕੌਰ, ਰਣਧੀਰ ਸਿੰਘ ਰਾਜੂ, ਅਮਰੀਕ ਸਿੰਘ, ਕੁਲਦੀਪ ਸਿੰਘ ਬਿੱਟੂ, ਸਲਮਾਨ ਖਾਨ ਬਿੱਲਾ ਹਾਜ਼ਰ ਸਨ।