ਉਰਦੂ ਦੀ ਸਿਖਲਾਈ ਦੇ ਦਾਖਲੇ ਦੀ ਮਿਤੀ 10 ਜੁਲਾਈ ਤਕ ਵਧਾਈ
ਪਟਿਆਲਾ, 28 ਜੂਨ - ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਡਾ. ਮਨਜਿੰਦਰ ਸਿੰਘ ਨੇ ਦੱਸਿਆ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ 1 ਜੁਲਾਈ, ਤੋਂ ਸ਼ੁਰੂ ਹੋਣ ਵਾਲੀ ਉਰਦੂ ਆਮੋਜ਼ ਦੀ ਸਿਖਲਾਈ ਲਈ ਫਾਰਮ ਭਰਨ ਦੀ ਆਖਰੀ ਮਿਤੀ 30 ਜੂਨ ਸੀ, ਉਸ ਨੂੰ 10 ਜੁਲਾਈ ਤਕ ਵਧਾਇਆ ਗਿਆ ਹੈ।
ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਹੁਣ 10 ਜੁਲਾਈ ਤਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖ਼ਲਾ ਲੈ ਸਕਦੇ ਹਨ। ‘ਉਰਦੂ ਆਮੋਜ਼’ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ [email protected] 'ਤੇ ਸੰਪਰਕ ਕੀਤਾ ਜਾ ਸਕਦਾ ਹੈ।
