ਪਿੰਡ ਮਹਿਮਦਵਾਲ ਕਲਾਂ ਦਾ ਜੇਜੋਂ ਰੋਡ ਨਾਲ ਲਿੰਕ ਕੀਤਾ ਜਾਵੇਗਾ- ਡਾ. ਇਸ਼ਾਂਕ ਕੁਮਾਰ

ਮਾਹਿਲਪੁਰ- ਪਿੰਡ ਮਹਿਮਦਵਾਲ ਕਲਾਂ ਵਿੱਚ ਸ਼੍ਰੀ ਕ੍ਰਿਸ਼ਨ ਜੀ ਦੇ ਭਗਤਾਂ ਵੱਲੋਂ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪ੍ਰਬੰਧ ਮਨਜੀਤ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਨਗਰ ਨਿਵਾਸੀ ਸੰਗਤਾਂ ਨੇ ਸ੍ਰੀ ਕ੍ਰਿਸ਼ਨ ਜੀ ਨੂੰ ਸ਼ਰਧਾ ਭੇਟ ਕਰਦਿਆਂ ਉਹਨਾਂ ਦੇ ਉਪਦੇਸ਼ਾਂ ਤੇ ਚੱਲਣ ਦਾ ਪ੍ਰਣ ਕੀਤਾ। 
ਸਕੂਲੀ ਵਿਦਿਆਰਥੀਆਂ ਵੱਲੋਂ ਉਨ੍ਹਾਂ ਦੇ ਜੀਵਨ ਨਾਲ ਸੰਬੰਧਿਤ ਸ਼ਾਨਦਾਰ ਝਾਕੀਆਂ ਕੱਢੀਆਂ ਗਈਆਂ। ਇਸ ਮੌਕੇ ਉਚੇਚੇ ਤੌਰ ਤੇ ਹਾਜ਼ਰ ਹੋਏ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਦੇ ਬੁਰਾਈ ਨੂੰ ਖਤਮ ਕਰਨ ਦੇ ਉਪਦੇਸ਼ ਤੇ ਕਾਰਜ ਕਰਨਾ ਚਾਹੀਦਾ ਹੈ। 
ਉਹਨਾਂ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਪਿੰਡ ਮਹਿਮਦਵਾਲ ਕਲਾਂ ਨੂੰ ਜੇਜੋਂ ਰੋਡ ਅਤੇ ਸਰਕਾਰੀ ਹਾਈ ਸਕੂਲ ਮੈਲੀ ਨੂੰ ਪੱਕੀ ਲਿੰਕ ਸੜਕ ਨਾਲ ਜੋੜਿਆ ਜਾਵੇਗਾ। ਉਹਨਾ ਇਸ ਗੱਲ ਤੇ ਫ਼ਖ਼ਰ ਮਹਿਸੂਸ ਕੀਤਾ ਕਿ ਬਲਜਿੰਦਰ ਮਾਨ ਦੁਆਰਾ ਸੰਪਾਦਿਤ ਪੰਜਾਬੀ ਵਿੱਚ ਤਿੰਨ ਦਹਾਕਿਆਂ ਤੋਂ ਨਿਰੰਤਰ ਛਪਣ ਵਾਲਾ ਦੁਨੀਆਂ ਦਾ ਇੱਕੋ ਇੱਕ ਬਾਲ ਰਸਾਲਾ ਇੰਡੀਆ ਬੁੱਕ ਆਫ ਰਿਕਾਰਡਸ ਵਿੱਚ ਦਰਜ ਹੋ ਚੁੱਕਾ ਹੈ। ਜਿਸਦੇ ਪ੍ਰਕਾਸ਼ਨ ਨੂੰ ਹੋਰ ਨਰੋਆ ਅਤੇ ਰੌਚਕ ਬਣਾਉਣ ਲਈ ਸੁਰ ਸੰਗਮ ਵਿੱਦਿਅਕ ਟਰੱਸਟ ਵਾਸਤੇ ਵਿਸ਼ੇਸ਼ ਗਰਾਂਟ ਜਾਰੀ ਦਿੱਤੀ ਜਾਵੇਗੀ। ਮੰਚ ਸੰਚਾਲਨ ਦੀ ਜਿੰਮੇਵਾਰੀ ਰੋਜ਼ੀ ਵੱਲੋਂ ਬਾਖੂਬੀ ਨਿਭਾਈ ਗਈ। 
     ਮਹਿਮਾਨਾਂ ਦਾ ਸਵਾਗਤ ਕਰਦਿਆਂ ਗੁਰਦੀਪ ਚੰਦ ਨੇ ਕਿਹਾ ਕਿ ਸਾਡਾ ਨਗਰ ਸਰਬ ਸਾਂਝੀਆਂ ਸਰਗਰਮੀਆਂ ਲਈ ਪ੍ਰਸਿੱਧ ਹੈ। ਬਲਜਿੰਦਰ ਮਾਨ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹੋ ਜਿਹੇ ਤਿਉਹਾਰ ਭਾਈਚਾਰਕ ਸਾਂਝ ਨੂੰ ਪਕੇਰਾ ਕਰਦੇ ਹੋਏ ਉਸ ਇੱਕ ਪ੍ਰਭੂ ਨਾਲ ਜੋੜਦੇ ਹਨ। 
ਇਸ ਮੌਕੇ ਸਰਪੰਚ ਗੁਰਜੀਤ ਸਿੰਘ ਖਹਿਰਾ, ਸਾਬਕਾ ਸਰਪੰਚ ਕਸ਼ਮੀਰ ਸਿੰਘ ਖਹਿਰਾ, ਅਮਰੈਲ ਸਿੰਘ, ਨਿਰੰਜਨ ਸਿੰਘ,ਅਮਰਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਰੇਸ਼ਮ ਸਿੰਘ, ਸਤਨਾਮ ਸਿੰਘ, ਸੁਰਿੰਦਰ ਸਿੰਘ ਰਿੰਪੀ, ਪਤਵੰਤੇ ਅਤੇ ਸਮੂਹ ਪੰਚਾਇਤ ਮੈਂਬਰ ਹਾਜ਼ਰ ਹੋਏ।