ਯਾਦਵਿੰਦਰ ਸਿੰਘ ਵਿਰਕ ਯੂਥ ਅਕਾਲੀ ਦਲ ਸਰਕਲ ਟਿੱਬੀ ਕਲਾਂ ਦੇ ਪ੍ਰਧਾਨ ਨਿਯੁਕਤ

ਮਮਦੋਟ, 3 ਸਤੰਬਰ:- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਦੇ ਨੌਜਵਾਨ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਤਹਿਤ ਯਾਦਵਿੰਦਰ ਸਿੰਘ ਵਿਰਕ ਨੂੰ ਯੂਥ ਅਕਾਲੀ ਦਲ ਸਰਕਲ ਟਿੱਬੀ ਕਲਾਂ, ਬਲਾਕ ਮਮਦੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਵੱਲੋਂ ਕੀਤੀ ਗਈ।
ਪਿੰਡ ਬਸਤੀ ਹਜਾਰਾ ਸਿੰਘ ਵਾਲੀ ਦੇ ਟਕਸਾਲੀ ਪਰਿਵਾਰ ਨਾਲ ਸਬੰਧਤ ਯਾਦਵਿੰਦਰ ਸਿੰਘ ਵਿਰਕ ਨੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਾਰਟੀ ਹਾਈਕਮਾਨ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਅਕਾਲੀ ਦਲ ਦੀ ਮਜ਼ਬੂਤੀ ਤੇ ਬਿਹਤਰੀ ਲਈ ਲਗਾਤਾਰ ਕੰਮ ਕਰਨਗੇ।
ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਚਮਕੌਰ ਸਿੰਘ ਟਿੱਬੀ, ਕੋਰ ਕਮੇਟੀ ਮੈਂਬਰ ਪੰਜਾਬ ਸੁਰਿੰਦਰ ਸਿੰਘ ਬੱਬੂ, ਪੀ.ਏ.ਸੀ. ਮੈਂਬਰ ਜੋਗਾ ਸਿੰਘ ਮੁਰਕਵਾਲਾ, ਸਰਕਲ ਪ੍ਰਧਾਨ ਬੀ.ਸੀ. ਵਿੰਗ ਇੰਦਰਜੀਤ ਸਿੰਘ ਟਿੱਬੀ, ਮਨਪ੍ਰੀਤ ਸਿੰਘ ਸਿੱਧੂ ਮਮਦੋਟ, ਸੂਬਾ ਸਿੰਘ ਮੱਤੜ ਅਤੇ ਰਾਜ ਕੁਮਾਰ ਮੈਣੀ ਸਮੇਤ ਹੋਰਨਾਂ ਪਾਰਟੀ ਆਗੂਆਂ ਨੇ ਯਾਦਵਿੰਦਰ ਸਿੰਘ ਵਿਰਕ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।