ਖੇਤਰੀ ਹਸਪਤਾਲ ਊਨਾ ਵਿਖੇ 8 ਮਈ ਨੂੰ ਖੂਨਦਾਨ ਕੈਂਪ

ਊਨਾ, 7 ਮਈ - ਵਿਸ਼ਵ ਰੈੱਡ ਕਰਾਸ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਊਨਾ ਵੱਲੋਂ 8 ਮਈ ਦਿਨ ਬੁੱਧਵਾਰ ਨੂੰ ਸਵੇਰੇ 9.30 ਵਜੇ ਖੇਤਰੀ ਹਸਪਤਾਲ ਊਨਾ ਦੇ ਕਾਨਫਰੰਸ ਹਾਲ 'ਚ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਖੂਨਦਾਨ ਕੈਂਪ ਦੀ ਪ੍ਰਧਾਨਗੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਜਤਿਨ ਲਾਲ ਕਰਨਗੇ।

ਊਨਾ, 7 ਮਈ - ਵਿਸ਼ਵ ਰੈੱਡ ਕਰਾਸ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਊਨਾ ਵੱਲੋਂ 8 ਮਈ ਦਿਨ ਬੁੱਧਵਾਰ ਨੂੰ ਸਵੇਰੇ 9.30 ਵਜੇ ਖੇਤਰੀ ਹਸਪਤਾਲ ਊਨਾ ਦੇ ਕਾਨਫਰੰਸ ਹਾਲ 'ਚ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਖੂਨਦਾਨ ਕੈਂਪ ਦੀ ਪ੍ਰਧਾਨਗੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਜਤਿਨ ਲਾਲ ਕਰਨਗੇ। ਡਿਪਟੀ ਕਮਿਸ਼ਨਰ ਨੇ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲੇ ਲੋਕਾਂ ਨੂੰ ਸੱਦਾ ਦਿੱਤਾ ਕਿ 8 ਮਈ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਵਾਲੇ ਇਸ ਕੈਂਪ ਦਾ ਹਿੱਸਾ ਬਣਨ ਤਾਂ ਜੋ ਖੂਨਦਾਨ ਕੈਂਪ ਨੂੰ ਸਫਲ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਰੈੱਡ ਕਰਾਸ ਸੁਸਾਇਟੀ ਊਨਾ ਦੇ ਸਮੂਹ ਸਰਕਾਰੀ ਅਤੇ ਗੈਰ-ਸਰਕਾਰੀ ਮੈਂਬਰਾਂ ਨੂੰ ਵੀ ਖੂਨਦਾਨ ਕੈਂਪ ਵਿੱਚ ਪਹੁੰਚ ਕੇ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਕੈਂਪਾਂ ਰਾਹੀਂ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਵਿਅਕਤੀਆਂ ਲਈ ਲੋੜ ਪੈਣ ’ਤੇ ਲਾਭਦਾਇਕ ਹੁੰਦਾ ਹੈ।