ਚੋਣ ਮੁਹਿੰਮ ਨੂੰ ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ, ਅਕਾਲੀ ਦਲ ਦੀ ਜਿੱਤ ਯਕੀਨੀ : ਐਨ. ਕੇ. ਸ਼ਰਮਾ

ਪਟਿਆਲਾ, 7 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦਾ ਉਦਘਾਟਨ ਅੱਜ ਕੇਂਦਰੀ ਜੇਲ੍ਹ ਰੋਡ ਪਟਿਆਲਾ ’ਤੇ ਇੱਕ ਹੋਟਲ ਨੇੜੇ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਹੋਇਆ ਤੇ ਫਿਰ ਅਰਦਾਸ ਕਰ ਕੇ ਦਫਤਰ ਦਾ ਉਦਘਾਟਨ ਕੀਤਾ ਗਿਆ।

ਪਟਿਆਲਾ, 7 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦਾ ਉਦਘਾਟਨ ਅੱਜ ਕੇਂਦਰੀ  ਜੇਲ੍ਹ ਰੋਡ ਪਟਿਆਲਾ ’ਤੇ ਇੱਕ ਹੋਟਲ ਨੇੜੇ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਹੋਇਆ ਤੇ ਫਿਰ ਅਰਦਾਸ ਕਰ ਕੇ ਦਫਤਰ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ ਐਲ ਏ ਹਰਪ੍ਰੀਤ ਕੌਰ ਮੁਖਮੈਲਪੁਰ, ਚਰਨਜੀਤ ਸਿੰਘ ਬਰਾੜ, ਜਸਪਾਲ ਸਿੰਘ ਬਿੱਟੂ ਚੱਠਾ, ਅਮਰਿੰਦਰ ਸਿੰਘ ਬਜਾਜ, ਇੰਦਰਮੋਹਨ ਸਿੰਘ ਬਜਾਜ, ਕਬੀਰ ਦਾਸ, ਭੁਪਿੰਦਰ ਸ਼ੇਖੂਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਜਿਸ ਤਰੀਕੇ ਦਾ ਹੁੰਗਾਰਾ ਚੋਣ ਮੁਹਿੰਮ ਵਾਸਤੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਹੈ, ਉਸ ਤੋਂ ਸਪਸ਼ਟ ਹੋ ਗਿਆ ਹੈ ਕਿ ਹਲਕੇ ਤੋਂ ਅਕਾਲੀ ਦਲ ਦੀ ਜਿੱਤ ਪੱਕੀ ਹੈ।
 ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਨੂੰ ਹੁਣ ਸਿਰਫ 20 ਦਿਨਾਂ ਦਾ ਸਮਾਂ ਰਹਿ ਗਿਆ ਹੈ ਜਿਸ ਦੌਰਾਨ 13 ਤਰੀਕ ਨੂੰ ਸਮਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ ਕੱਢਣਗੇ ਅਤੇ ਇਸ ਮਗਰੋਂ 27 ਮਈ ਨੂੰ ਫਿਰ ਤੋਂ ਸਰਦਾਰ ਬਾਦਲ ਦੇ ਪ੍ਰੋਗਰਾਮ ਹਲਕੇ ਵਿਚ ਰੱਖੇ ਜਾਣਗੇ। ਉਹਨਾਂ ਕਿਹਾ ਕਿ ਇਕ ਪਾਸੇ ਅਕਾਲੀ ਦਲ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ ਤਾਂ ਦੂਜੇ ਪਾਸੇ ਭਾਜਪਾ ਤੇ ਆਪ ਕਿਸਾਨ ਵਿਰੋਧੀ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਆਪ ਦੇ ਉਮੀਦਵਾਰ ਡਾ. ਬਲਬੀਰ ਸਿੰਘ 24 ਪਿੰਡਾਂ ਦੇ 400 ਕਿਸਾਨ ਪਰਿਵਾਰਾਂ ਨੂੰ ਉਹਨਾਂ ਦੀ ਐਕਵਾਇਰ ਹੋਈ ਜ਼ਮੀਨ ਦਾ ਮੁਆਵਜ਼ਾ ਨਹੀਂ ਦੁਆ ਸਕੇ ਜਿਸ ਕਾਰਨ ਇਹਨਾਂ ਪਿੰਡਾਂ ਵਾਲਿਆਂ ਨੇ ਆਪ ਤੇ ਭਾਜਪਾ ਦੇ ਉਮੀਦਵਾਰਾਂ ਦਾ ਪਿੰਡਾਂ ਵਿਚ ਦਾਖਲਾ ਬੰਦ ਕੀਤਾ ਹੋਇਆ ਹੈ।
ਉਹਨਾਂ ਕਿਹਾ ਕਿ ਇਸੇ ਤਰੀਕੇ ਡਾ. ਗਾਂਧੀ ਨੂੰ ਉਮੀਦਵਾਰ ਬਣਾਉਣ ’ਤੇ ਕਾਂਗਰਸ ਦੇ ਵਰਕਰ ਦੁਖੀ ਹਨ ਤੇ ਉਹਨਾਂ ਵਿਚ ਰੋਸ ਹੈ। ਉਹਨਾਂ ਕਿਹਾ ਕਿ ਹੁਣ ਢੁਕਵਾਂ ਸਮਾਂ ਹੈ ਕਿ ਹਰ ਵਰਗ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਜਾਵੇ।
ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਲੋਕਾਂ ਵਿਚ ਭਾਜਪਾ, ਆਪ ਤੇ ਕਾਂਗਰਸ ਤਿੰਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੈ ਕੇ ਰੋਹ ਹੈ ਤੇ ਲੋਕ ਅਕਾਲੀ ਦਲ ਦੀ ਡਟਵੀਂ ਹਮਾਇਤ ਕਰ ਰਹੇ ਹਨ।
ਇਸ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਬੀਬੀ ਮੁਖਮੈਲਪੁਰ, ਚਰਨਜੀਤ ਸਿੰਘ ਬਰਾੜ, ਕਬੀਰ ਦਾਸ, ਜਸਪਾਲ ਸਿੰਘ ਬਿੱਟੂ ਚੱਠਾ, ਅਮਿਤ ਰਾਠੀ ਸ਼ਹਿਰੀ ਪ੍ਰਧਾਨ ਅਤੇ ਸੁਖਵਿੰਦਰਪਾਲ ਸਿੰਘ ਮਿੰਟਾ,ਅਮਰਿੰਦਰ ਸਿੰਘ ਬਜਾਜ, ਸੁਰਜੀਤ ਸਿੰਘ ਗੜ੍ਹੀ ਆਦਿ ਨੇ ਵੀ ਸੰਬੋਧਨ ਕੀਤਾ।